Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹਾ  ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਅਧਿਕਾਰੀਆ ਨਾਲ ਕੀਤੀ ਮੀਟਿੰਗ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਅਧਿਕਾਰੀਆ ਨਾਲ ਕੀਤੀ ਮੀਟਿੰਗ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਅਧਿਕਾਰੀਆ ਨਾਲ ਕੀਤੀ ਮੀਟਿੰਗ
-ਰਾਸ਼ਨ ਕਾਰਡ ਖਪਤਕਾਰਾਂ ਨੂੰ ਸਮੇਂ ਸਿਰ ਅਨਾਜ ਵੰਡਣ ਦੀ ਹਦਾਇਤ
ਪਟਿਆਲਾ, 22 ਜੁਲਾਈ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਖੁਰਾਕ ਸਪਲਾਈ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਅਤੇ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ।ਜਿਸ ਦੌਰਾਨ ਸਬੰਧਤ ਮਹਿਕਮੇ ਦੇ ਅਫ਼ਸਰਾਂ ਵੱਲੋਂ ਜਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ । ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 253088 ਨੀਲੇ ਕਾਰਡ ਹਨ। ਜਿੰਨਾ ਵਿਚੋਂ 976565 ਨੀਲੇ ਕਾਰਡ ਧਾਰਕਾਂ ਮੈਂਬਰ ਨੂੰ 5 ਕਿੱਲੋ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕਣਕ ਦਿੱਤੀ ਜਾ ਰਹੀ ਹੈ ਅਤੇ ਜੋ ਕਾਰਡ ਮਾਰਕਫੈਡ ਨੂੰ ਦਿੱਤੇ ਗਏ ਸਨ ਹੁਣ ਉਹ ਵਾਪਸ ਰਾਸ਼ਨ ਡੀਪੂਆਂ ਨੂੰ ਦਿਤੇ ਗਏ ਹਨ ਤਾਂ ਜੋ ਖਪਤਕਾਰਾਂ ਨੂੰ ਰਾਸ਼ਨ ਲੈਣ ਸਮੇਂ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਹੁਣ ਰਾਸ਼ਨ ਕਾਰਡ ਧਾਰਕਾਂ ਨੂੰ ਮਹੀਨਾ ਅਗਸਤ ਤੇ ਸਤੰਬਰ ਦੌਰਾਨ 3 ਮਹੀਨਿਆਂ ਦੀ ਕਣਕ ਵੰਡੀ ਜਾਵੇਗੀ । ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਨ ਕਾਰਡ ਧਾਰਕਾਂ ਨੂੰ ਬਿਨਾ ਕਿਸੇ ਪੱਖਪਾਤ ਤੋਂ ਸਮੇਂ ਸਿਰ ਕਣਕ ਦਿੱਤੀ ਜਾਵੇ ਤਾਂ ਜੋ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਅਨਾਜ ਦਾ ਲੋੜਵੰਦ ਲੋਕਾਂ ਨੂੰ ਸਹੀ ਲਾਭ ਮਿਲ ਸਕੇ।ਇਸ ਮੌਕੇ ਉਨਾਂ ਕਿਸੇ ਵੀ ਪਿੰਡ ਜਾਂ ਵਾਰਡਾਂ ਵਿੱਚ ਕਿਸੇ ਵਿਸ਼ੇਸ਼ ਵਿਅਕਤੀ ਦੇ ਘਰ ਦੀ ਬਜਾਏ ਆਪਣੇ ਰਾਸਨ ਡੀਪੂ ਜਾਂ ਕਿਸੇ ਸਾਂਝੀ ਥਾਂ ਤੇ ਕਣਕ ਵੰਡਣ ਦੇ ਅਫ਼ਸਰਾਂ ਨੂੰ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਹੋਰ ਚੱਲ ਰਹੀਆਂ ਸਕੀਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।ਇਸ ਮੌਕੇ ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਦਫ਼ਤ਼ਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵੀ ਮੀਟਿੰਗ ਵਿੱਚ ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top