Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:07 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਮ੍ਰਿਤਕ ਕਿਸਾਨ ਦੇ ਨਾਂ ਤੇ ਕਰਜ਼ਾ ਲੈਣ ਵਾਲੇ 5 ਸਹਿਕਾਰੀ ਬੈਂਕ ਕਰਮਚਾਰੀਆਂ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਮ੍ਰਿਤਕ ਕਿਸਾਨ ਦੇ ਨਾਂ ਤੇ ਕਰਜ਼ਾ ਲੈਣ ਵਾਲੇ 5 ਸਹਿਕਾਰੀ ਬੈਂਕ ਕਰਮਚਾਰੀਆਂ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਮ੍ਰਿਤਕ ਕਿਸਾਨ ਦੇ ਨਾਂ ਤੇ ਕਰਜ਼ਾ ਲੈਣ ਵਾਲੇ 5 ਸਹਿਕਾਰੀ ਬੈਂਕ ਕਰਮਚਾਰੀਆਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ, 22 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਵਿਚ ਯੁੱਧਵੀਰ ਸਿੰਘ, ਸਾਬਕਾ ਇੰਸਪੈਕਟਰ ਅਤੇ ਮੌਜੂਦਾ ਸਹਾਇਕ ਰਜਿਸਟਰਾਰ, ਸਹਿਕਾਰੀ ਬੈਂਕ ਦਸੂਹਾ, ਰਵਿੰਦਰ ਸਿੰਘ ਕਲਰਕ-ਕਮ ਕੈਸ਼ੀਅਰ, ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ, ਤਹਿਸੀਲ ਦਸੂਹਾ, ਜੋ ਹੁਣ ਲੇਖਾਕਾਰ ਵਜੋਂ ਸਹਿਕਾਰੀ ਬੈਂਕ ਲਿਮਟਿਡ ਸ਼ਾਖਾ ਸੀਕਰੀ, ਹੁਸ਼ਿਆਰਪੁਰ ਵਿਖੇ ਤਾਇਨਾਤ ਹਨ, ਸਮੇਤ ਮਨਜੀਤ ਸਿੰਘ ਕੈਸ਼ੀਅਰ (ਸੇਵਾਮੁਕਤ), ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ ਅਤੇ ਇਸੇ ਬੈਂਕ ਦੇ ਅਵਤਾਰ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਸਮੇਤ ਪਰਮਜੀਤ ਸਿੰਘ ਸਾਬਕਾ ਮੈਨੇਜਰ (ਸੇਵਾਮੁਕਤ) ਨੂੰ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਮੁਲਜ਼ਮ ਅਜੈਬ ਸਿੰਘ ਸਕੱਤਰ ਸਹਿਕਾਰੀ ਸਭਾ ਪਿੰਡ ਧੁੱਗਾ ਕਲਾਂ ਜ਼ਿਲਾ ਹੁਸ਼ਿਆਰਪੁਰ ਸਮੇਤ ਮੈਂਬਰ ਨਿਰੰਜਨ ਸਿੰਘ ਅਤੇ ਤਰਸੇਮ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿੰਨਾ ਵਿਰੁੱਧ ਇਸ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਧਾਰਾ 409, 420, 465, 466, 467, 468, 471, 120-ਬੀ ਆਈ.ਪੀ.ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 3(1) (ਏ) ਅਧੀਨ 13(2) ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਦੀ ਤਫਤੀਸ਼ ਦੌਰਾਨ ਉਕਤ ਕੈਸ਼ੀਅਰ ਅਜਾਇਬ ਸਿੰਘ ਨੂੰ ਪਿੰਡ ਧੁੱਗਾ ਕਲਾਂ ਦੇ ਰਹਿਣ ਵਾਲੇ ਸੁਸਾਇਟੀ ਦੇ ਮ੍ਰਿਤਕ ਮੈਂਬਰ ਗੁਲਜ਼ਾਰ ਸਿੰਘ ਦੇ ਨਾਂ ‘ਤੇ 1,92,000 ਰੁਪਏ ਦਾ ਕਰਜ਼ਾ ਲੈਣ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਹੋਰ ਅਧਿਕਾਰੀਆਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਸੈਕਟਰੀ ਅਜੈਬ ਸਿੰਘ ਨੇ ਸੁਸਾਇਟੀ ਦਾ ਸਾਰਾ ਕਰਜ਼ਾ ਮ੍ਰਿਤਕ ਗੁਲਜ਼ਾਰ ਸਿੰਘ ਦੇ ਖਾਤੇ ‘ਚ ਜਮ੍ਹਾ ਕਰਵਾ ਦਿੱਤਾ ਸੀ ਅਤੇ ਹੋਰਾਂ ਨਾਲ ਮਿਲੀਭੁਗਤ ਕਰਕੇ ਉਸੇ ਮਿਤੀ ਨੂੰ ਉਸ ਦੇ ਨਾਂ ‘ਤੇ 1,90,000 ਰੁਪਏ ਦਾ ਕਰਜ਼ਾ ਦੁਬਾਰਾ ਲਿਆ ਸੀ। ਵਿਜੀਲੈਂਸ ਦੀ ਤਫ਼ਤੀਸ਼ ਦੌਰਾਨ ਆਪਣੀ ਗ੍ਰਿਫਤਾਰੀ ਦੇ ਡਰੋਂ ਉਸਨੇ ਉਕਤ ਬੈਂਕ ਨੂੰ ਵਿਆਜ ਸਮੇਤ ਸਾਰਾ ਕਰਜ਼ਾ 2,26,315 ਰੁਪਏ ਲੱਖ ਰੁਪਏ ਜਮ੍ਹਾ ਕਰਵਾ ਦਿੱਤਾ ਸੀ।
ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਤਿੰਨ ਦੋਸ਼ੀਆਂ ਅਜੈਬ ਸਿੰਘ ਅਤੇ ਮੈਂਬਰਾਂ ਨਿਰੰਜਨ ਸਿੰਘ ਅਤੇ ਤਰਸੇਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ‘ਚ ਪਾਇਆ ਗਿਆ ਕਿ ਉਕਤ ਪੰਜਾਂ ਕਰਮਚਾਰੀਆਂ ਨੇ ਆਪਸ ‘ਚ ਮਿਲੀਭੁਗਤ ਕਰਕੇ ਸਭਾ ਦੇ ਇਕ ਮ੍ਰਿਤਕ ਮੈਂਬਰ ਦੇ ਨਾਂ ‘ਤੇ ਇਹ ਕਰਜ਼ਾ ਮਨਜ਼ੂਰ ਕਰਵਾਉਣ ਤੇ ਜਮਾਂ ਕਰਵਾਉਣ ਲਈ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਸ਼ਾਖਾ ਰੂਪੋਵਾਲ ਨਾਲ ਧੋਖਾਦੇਹੀ ਕੀਤੀ ਸੀ।

Advertisement
Advertisement
Advertisement
Advertisement
Scroll to Top