Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:16 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਪਰਮਵੀਰ ਸਿੰਘ ਨੇ ਪੰਜਾਬੀ ਯੂਨਵਿਰਸਿਟੀ ਦੇ ਸੂਫ਼ੀ ਸੈਂਟਰ ਵਿਖੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਪ੍ਰੋ. ਪਰਮਵੀਰ ਸਿੰਘ ਨੇ ਪੰਜਾਬੀ ਯੂਨਵਿਰਸਿਟੀ ਦੇ ਸੂਫ਼ੀ ਸੈਂਟਰ ਵਿਖੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਪ੍ਰੋ. ਪਰਮਵੀਰ ਸਿੰਘ ਨੇ ਪੰਜਾਬੀ ਯੂਨਵਿਰਸਿਟੀ ਦੇ ਸੂਫ਼ੀ ਸੈਂਟਰ ਵਿਖੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ
ਪਟਿਆਲਾ, 27 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਡਾਇਰੈਕਰ ਵਜੋਂ ਤਾਇਨਾਤ ਕੀਤੇ ਪ੍ਰੋ. ਪਰਮਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ਼ ਲਿਆ ਹੈ। ਯੂਨੀਵਰਸਿਟੀ ਦੇ ਪ੍ਰੋ. ਹਰਬੰਸ ਸਿੰਘ ਸਿੱਖ ਧਰਮ ਵਿਸ਼ਵਕੋਸ਼ ਵਿਭਾਗ ਵਿੱਚ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਡਾ. ਪਰਮਵੀਰ ਸਿੰਘ ਦੇ ਅਹੁਦਾ ਸੰਭਾਲਣ ਸਮੇਂ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਪ੍ਰੋ. ਏ. ਕੇ. ਤਿਵਾੜੀ ਸਮੇਤ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਹਾਜ਼ਰ ਰਹੇ । ਪ੍ਰੋ. ਏ. ਕੇ. ਤਿਵਾੜੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਪ੍ਰੋ. ਪਰਮਵੀਰ ਸਿੰਘ ਦੀ ਅਗਵਾਈ ਵਿੱਚ ਸੂਫ਼ੀ ਸੈਂਟਰ ਦੀਆਂ ਅਕਾਦਮਿਕ ਸਰਗਰਮੀਆਂ ਵਿੱਚ ਵਾਧਾ ਹੋਵੇਗਾ ਜਿਸ ਨਾਲ਼ ਅਕਾਦਮਿਕ ਖੇਤਰ ਨੂੰ ਲਾਭ ਪਹੁੰਚੇਗਾ । ਇਸ ਮੌਕੇ ਹਾਜ਼ਰ ਡਾ. ਜਸਬੀਰ ਕੌਰ ਨੇ ਕਿਹਾ ਕਿ ਪ੍ਰੋ. ਪਰਮਵੀਰ ਆਪਣੀਆਂ ਗਤੀਵਿਧੀਆਂ ਰਾਹੀਂ ਸੂਫ਼ੀ ਗਿਆਨ ਨੂੰ ਉਤਸਾਹਿਤ ਕਰਨ ਦੇ ਆਪਣੇ ਮਿਸ਼ਨ ਵਿੱਚ ਸੈਂਟਰ ਨੂੰ ਵੱਡੀਆਂ ਪ੍ਰਾਪਤੀਆਂ ਵੱਲ ਲਿਜਾਣਗੇ । ਇਸ ਮੌਕੇ ਹਾਜ਼ਰ ਡਾ. ਮੁਹੰਮਦ ਇਦਰੀਸ, ਡਾ. ਮਲਕਿੰਦਰ ਸਿੰਘ, ਡਾ. ਕਸ਼ਮੀਰ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ ।

Advertisement
Advertisement
Advertisement
Advertisement
Scroll to Top