Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:16 am

+91 90915 01313 , +91 90916 01313

punjabbanni@gmail.com
punjabbani@yahoo.com

ਸੱਤ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਪਠਾਨਕੋਟ ਦੇ ਪੂਰੇ ਇਲਾਕੇ `ਚ ਬਣਿਆਂ ਡਰ ਦਾ ਮਾਹੌਲ

ਸੱਤ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਪਠਾਨਕੋਟ ਦੇ ਪੂਰੇ ਇਲਾਕੇ `ਚ ਬਣਿਆਂ ਡਰ ਦਾ ਮਾਹੌਲ

ਸੱਤ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਪਠਾਨਕੋਟ ਦੇ ਪੂਰੇ ਇਲਾਕੇ `ਚ ਬਣਿਆਂ ਡਰ ਦਾ ਮਾਹੌਲ
ਪਠਾਨਕੋਟ : ਜਦੋਂ ਤੋਂ ਕਠੂਆ ਦੇ ਬਿਲਾਵਰ ਤਹਿਸੀਲ ਖੇਤਰ ਵਿੱਚ ਅੱਤਵਾਦੀਆਂ ਨੇ ਫੌਜ ਦੇ ਵਾਹਨ `ਤੇ ਹਮਲਾ ਕਰਕੇ ਭਾਰਤੀ ਫੌਜ ਦੇ 5 ਜਵਾਨਾਂ ਨੂੰ ਸ਼ਹੀਦ ਕੀਤਾ ਹੈ। ਉਸ ਸਮੇਂ ਤੋਂ ਉਕਤ ਅੱਤਵਾਦੀਆਂ ਦੇ ਕਾਬੂ ਨਾ ਆਉਣ ਤੇ ਪੂਰੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਪੰਜਾਬ `ਚ ਦਹਿਸ਼ਤ ਦਾ ਮਾਹੌਲ ਹੈ। ਮਾਮੂਨ ਦੇ ਨਾਲ ਲਗਦੇ ਪਿੰਡ ਫੰਗਤੋਲੀ `ਚ ਬੀਤੀ ਦੇਰ ਸ਼ਾਮ ਸੱਤ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਪੂਰੇ ਇਲਾਕੇ `ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਉਕਤ 7 ਸ਼ੱਕੀ ਵਿਅਕਤੀਆਂ ਦੀ ਸੂਚਨਾ ਮਿਲਣ `ਤੇ ਥਾਣਾ ਮਾਮੂਨ, ਸ਼ਾਹਪੁਰ ਕੰਢੀ ਪੁਲਿਸ ਸਟੇਸ਼ਨ, ਡੀ. ਐਸ. ਪੀ. ਸੁਮੇਰ ਸਿੰਘ ਅਤੇ ਹੋਰ ਕਮਾਂਡੋਜ਼ ਦੀ ਪਹੁੰਚ ਤੋਂ ਬਾਅਦ ਕਾਬਿੰਗ ਆਪ੍ਰੇਸ਼ਨ ਦੇ ਨਾਲ-ਨਾਲ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਫੌਜ ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਪਿੰਡ ਫੰਗਤੋਲੀ ਦੇ ਨਾਲ ਲੱਗਦੇ ਜੰਗਲ ਵਿਚ ਕਾਬਿੰਗ ਅਪਰੇਸ਼ਨ ਜੰਗੀ ਪੱਧਰ `ਤੇ ਸ਼ੁਰੂ ਕਰ ਦਿੱਤਾ ਹੈ। ਇੱਥੇ ਵਰਨਣਯੋਗ ਹੈ ਕਿ ਇਹ ਪੂਰਾ ਇਲਾਕਾ ਪਹਿਲਾਂ ਹੀ ਫੌਜ ਦੇ ਅਧੀਨ ਆਉਂਦਾ ਹੈ ਅਤੇ ਇਸ ਪੂਰੇ ਇਲਾਕੇ ਵਿੱਚ ਪਹਿਲਾਂ ਹੀ ਫੌਜ ਵੱਲੋਂ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫੰਗਤੋਲੀ ਦੀ ਵਸਨੀਕ ਔਰਤ ਸੀਮਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਘਰ ਦੇ ਨਾਲ ਲੱਗਦੀ ਪਾਣੀ ਵਾਲੀ ਟੈਂਕੀ ਤੋਂ ਪਾਣੀ ਲੈਣ ਗਈ ਤਾਂ ਉੱਥੇ ਮੌਜੂਦ ਇੱਕ ਵਿਅਕਤੀ ਨੇ ਉਸ ਨੂੰ ਆਵਾਜ਼ ਮਾਰ ਕੇ ਪੀਣ ਵਾਲੇ ਪਾਣੀ ਦੀ ਮੰਗ ਕੀਤੀ, ਜਿਸ `ਤੇ ਔਰਤ ਜਦੋਂ ਉਕਤ ਸ਼ੱਕੀ ਵਿਅਕਤੀ ਨੂੰ ਪੀਣ ਵਾਲਾ ਪਾਣੀ ਦੇ ਰਹੀ ਸੀ ਤਾਂ ਉਸ ਦੇ ਨਾਲ ਤਿੰਨ ਹੋਰ ਵਿਅਕਤੀ ਆ ਗਏ ਅਤੇ ਤਿੰਨ ਹੋਰ ਵਿਅਕਤੀ ਜੰਗਲ ਦੇ ਨਾਲ ਲੱਗਦੇ ਇਕ ਅੰਬ ਦੇ ਦਰੱਖਤ ਹੇਠਾਂ ਰੁਕੇ, ਜਿਸ `ਤੇ ਉਕਤ ਚਾਰ ਵਿਅਕਤੀਆਂ ਨੇ ਪਾਣੀ ਪੀ ਕੇ ਉਸ ਕੋਲੋਂ ਪੀਣ ਵਾਲਾ ਪਾਣੀ ਲੈ ਕੇ ਤਿੰਨ ਵਿਅਕਤੀਆਂ ਨੂੰ ਵੀ ਪਿਲਾਇਆ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਇਲਾਕੇ ਬਾਰੇ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ।

Advertisement
Advertisement
Advertisement
Advertisement
Scroll to Top