ਥਾਣਾ ਜੁਲਕਾਂ ਨੇ ਕੀਤਾ ਪੰਜ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Wednesday, 24 July, 2024, 11:21 AM

ਥਾਣਾ ਜੁਲਕਾਂ ਨੇ ਕੀਤਾ ਪੰਜ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਦੇਵੀਗੜ੍ਹ, 23 ਜੁਲਾਈ () : ਥਾਣਾ ਜੁਲਕਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਕੁਲਵੰਤ ਸਿੰਘ ਪੁੱਤਰ ਦੇਵ ਸਿੰਘ ਵਾਸੀ ਪਿੰਡ ਰੋਹੜ ਜੰਗੀਰ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 117 (4), 191 (2), 190, 351 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੀਤ ਸਿੰਘ ਪੁੱਤਰ ਦਿਆਲ ਸਿੰਘ, ਬਲਜਿੰਦਰ ਸਿੰਘ ਪੁੱਤਰ ਕਰਮਚੰਦ, ਬਲਵਿੰਦਰ ਸਿੰਘ ਪੁੱਤਰ ਇਸ਼ਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਦੇਸ ਰਾਜ, ਸੋਹਨ ਸਿੰਘ ਪੁੱਤਰ ਛੋਟਾ ਸਿੰਘ ਵਾਸੀਆਨ ਪਿੰਡ ਰੋਹੜ ਜੰਗੀਰ ਥਾਣਾ ਜੁਲਕਾਂ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੁਲਵੰਤ ਸਿੰਘ ਨੇ ਦੱਸਿਆ ਕਿ 23 ਜੁਲਾਈ 2023 ਨੂੰ ਜਦੋਂ ਉਹ ਪਿੰਡ ਕੋਟਲੇ ਨੂੰ ਜਾਂਦੀ ਸੜਕ ਦੇ ਸੂਏ ਦੀ ਪੁਲੀ ਕੋਲ ਪੈਦਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀ ਕਾਰਾਂ ਵਿਚ ਸਵਾਰ ਹੋ ਕੇ ਆਏ ਅਤੇ ਉਸਦੀ ਘੇਰ ਕੇ ਕੁਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਰੱਸੀ ਨਾਲ ਗਲ ਵੀ ਘੁੱਟਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।