Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:31 am

+91 90915 01313 , +91 90916 01313

punjabbanni@gmail.com
punjabbani@yahoo.com

ਬ੍ਰਿਟੇਨ ਦੇ ਵਿਦੇਸ਼ ਸਕੱਤਰ ਭਾਰਤ ਦੇ ਦੋ ਦਿਨਾ ਦੌਰੇ ’ਤੇ ਨਵੀਂ ਦਿੱਲੀ ਪੁੱਜੇ

ਬ੍ਰਿਟੇਨ ਦੇ ਵਿਦੇਸ਼ ਸਕੱਤਰ ਭਾਰਤ ਦੇ ਦੋ ਦਿਨਾ ਦੌਰੇ ’ਤੇ ਨਵੀਂ ਦਿੱਲੀ ਪੁੱਜੇ

ਬ੍ਰਿਟੇਨ ਦੇ ਵਿਦੇਸ਼ ਸਕੱਤਰ ਭਾਰਤ ਦੇ ਦੋ ਦਿਨਾ ਦੌਰੇ ’ਤੇ ਨਵੀਂ ਦਿੱਲੀ ਪੁੱਜੇ
ਨਵੀਂ ਦਿੱਲੀ, 24 ਜੁਲਾਈ : ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਬੁੱਧਵਾਰ ਨੂੰ ਭਾਰਤ ਦਾ ਦੋ ਦਿਨਾ ਦੌਰੇ ’ਤੇ ਨਵੀਂ ਦਿੱਲੀ ਪੁੱਜ ਗਏ ਹਨ। ਉਨ੍ਹਾ ਵਪਾਰ ਸਮਝੌਤੇ ਲਈ ਗੱਲਬਾਤ ਨੂੰ ਤੇਜ਼ ਕਰਨ ਅਤੇ ਸਵੱਛ ਊਰਜਾ, ਨਵੀਂ ਤਕਨਾਲੋਜੀ ਅਤੇ ਸੁਰੱਖਿਆ ਵਰਗੇ ਅਹਿਮ ਖੇਤਰਾਂ ਵਿੱਚ ਸਮੁੱਚੀ ਦੁਵੱਲੀ ਭਾਈਵਾਲੀ ਨੂੰ ਮੁੜ ਸਥਾਪਿਤ ਕਰਨ ਲਈ ਇਹ ਦੌਰਾ ਕੀਤਾ ਹੈ। 5 ਜੁਲਾਈ ਨੂੰ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਲੇਬਰ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬ੍ਰਿਟੇਨ ਦੇ ਵਿਦੇਸ਼ ਸਕੱਤਰ ਦੀ ਇਹ ਨਵੀਂ ਦਿੱਲੀ ਦੀ ਪਹਿਲੀ ਫੇਰੀ ਹੈ। ਇਸ ਨਾਲ ਭਾਰਤ ਅਤੇ ਯੂਕੇ ਦਰਮਿਆਨ ਵਪਾਰ ਦੇ ਨਵੇਂ ਰਸਤੇ ਖੁੱਲ੍ਹਣ ਦੀ ਆਸ ਹੈ। ਲੈਮੀ ਨੇ ਕਿਹਾ, ‘‘ਭਾਰਤ 21ਵੀਂ ਸਦੀ ਦੀ ਉੱਭਰਦੀ ਮਹਾਂਸ਼ਕਤੀ ਹੈ, 1.4 ਬਿਲੀਅਨ ਲੋਕਾਂ ਦੇ ਨਾਲ ਦੁਨੀਆ ਦਾ ਸਭ ਤੋਂ ਵੱਡਾ ਦੇਸ਼ ਹੈ ਅਤੇ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚੋਂ ਇੱਕ ਹੈ।’’ ਉਨ੍ਹਾਂ ਕਿਹਾ, ‘‘ਸਾਡੀ ਮੁਕਤ ਵਪਾਰ ਸਮਝੌਤੇ ਸਬੰਧੀ ਗੱਲਬਾਤ ਦੀ ਕੋਈ ਹੱਦ ਨਹੀਂ ਹੈ ਇਸ ਦੇ ਨਾਲ ਹੀ ਸਾਂਝੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ ਬੰਗਲੌਰ ਤੋਂ ਬਰਮਿੰਘਮ ਤੱਕ ਵਿਕਾਸ ਪ੍ਰਦਾਨ ਕਰਨ ਦੀਆਂ ਸਾਡੀਆਂ ਇੱਛਾਵਾਂ ਦੀ ਵੀ ਕੋਈ ਸੀਮਾ ਨਹੀਂ ਹੈ ।

Advertisement
Advertisement
Advertisement
Advertisement
Scroll to Top