Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:20 am

+91 90915 01313 , +91 90916 01313

punjabbanni@gmail.com
punjabbani@yahoo.com

ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਹੋਈ ਅਹਿਮ ਮੀਟਿੰਗ

ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਹੋਈ ਅਹਿਮ ਮੀਟਿੰਗ

ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਹੋਈ ਅਹਿਮ ਮੀਟਿੰਗ
ਡੀ.ਟੀ.ਐੱਫ. ਪਟਿਆਲਾ ਵੱਲੋਂ ਸੂਬਾ ਡੈਲੀਗੇਟ ਇਜਲਾਸ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ
ਪਟਿਆਲਾ, 23 ਜੁਲਾਈ ( ) : ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਜਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਦੀ ਪ੍ਰਧਾਨਗੀ ਹੇਠ ਸਥਾਨਕ ਤਰਕਸ਼ੀਲ ਹਾਲ ਪਟਿਆਲਾ ਵਿਖੇ ਹੋਈ। ਜਿਸ ਵਿੱਚ ਸੂਬਾ ਡੈਲੀਗੇਟ ਇਜਲਾਸ ਸਮੇਤ ਕੁੱਝ ਹੋਰ ਮਹੱਤਵਪੂਰਣ ਮੁੱਦੇ ਵਿਚਾਰੇ ਗਏ । ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਡੀ.ਟੀ.ਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਅਗਸਤ ਨੂੰ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦਾ ਸੂਬਾ ਡੈਲੀਗੇਟ ਇਜਲਾਸ ਬਠਿੰਡਾ ਵਿਖੇ ਹੋਵੇਗਾ ਜਿਸ ਵਿੱਚ ਡੈਲੀਗੇਟਾਂ ਵਲੋਂ ਮਿਲ ਕੇ ਜੱਥੇਬੰਦਕ ਕੰਮਾਂ ਦਾ ਮੁਲਾਂਕਣ ਕਰਨ ਅਤੇ ਸੰਵਿਧਾਨਕ ਸੋਧਾਂ ਨੂੰ ਵਿਚਾਰਨ ਦੇ ਨਾਲ ਹੀ ਅਗਲੇ ਤਿੰਨ ਸਾਲ ਲਈ ਨਵੀਂ ਸੂਬਾ ਸਕੱਤਰੇਤ ਤੇ ਸੂਬਾ ਕਮੇਟੀ ਦੀ ਚੋਣ ਵੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਜਥੇਬੰਦੀ ਆਪਣੇ ਗਠਨ ਦੇ ਸਾਲ 1986 ਤੋਂ ਸਮਾਨਤਾ ਆਧਾਰਿਤ, ਜਮਹੂਰੀ ਅਤੇ ਜਨਤਕ ਸਿੱਖਿਆ ਪ੍ਰਬੰਧ ਦੀ ਮਜ਼ਬੂਤੀ ਲਈ, ਨਵੀਂਆਂ ਆਰਥਿਕ ਨੀਤੀਆਂ ਖਿਲਾਫ਼ ਅਧਿਆਪਕ ਹਿੱਤਾਂ ਦੀ ਰਾਖੀ ਲਈ ਅਤੇ ਜਮਹੂਰੀ ਹੱਕਾਂ ਉੱਤੇ ਹੁੰਦੇ ਹਾਕਮ ਜਮਾਤੀ ਹਮਲਿਆਂ ਖਿਲਾਫ਼ ਜੂਝਣ ਦਾ ਪਰਚਮ ਬੁਲੰਦ ਰੱਖਦੇ ਹੋਏ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਹੈ। ਜੱਥੇਬੰਦੀ ਵਲੋਂ ਪਿਛਲਾ ਸੂਬਾ ਡੈਲੀਗੇਟ ਇਜਲਾਸ ਨਵੰਬਰ 2019 ਵਿੱਚ ਕੀਤਾ ਗਿਆ ਸੀ। ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਅਤੇ ਜਿਲ੍ਹਾ ਸਕੱਤਰ ਜਸਪਾਲ ਚੌਧਰੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 4 ਅਗਸਤ ਨੂੰ ਬਠਿੰਡਾ ਵਿਖੇ ਹੋਣ ਵਾਲੇ ਡੀ.ਟੀ.ਐੱਫ ਦੇ ਸੂਬਾ ਡੈਲੀਗੇਟ ਇਜਲਾਸ ਵਿੱਚ ਪਟਿਆਲਾ ਜਿਲ੍ਹੇ ਤੋਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਲਈ ਬਲਾਕ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪ੍ਰਾਇਮਰੀ ਅਧਿਆਪਕਾਂ ਉੱਪਰ ਵਿਦਿਆਰਥੀਆਂ ਦੇ ਦਾਖਲਿਆਂ ਲਈ ਬਣਾਏ ਜਾ ਰਹੇ ਬੇਵਕਤੇ ਦਬਾਅ ਦਾ ਸਖ਼ਤ ਨੋਟਿਸ ਲੈਂਦਿਆਂ ਫੈਸਲਾ ਕੀਤਾ ਗਿਆ ਕਿ ਇਸ ਸੰਬੰਧੀ ਬਲਾਕ ਕਮੇਟੀਆਂ ਦੁਆਰਾ ਵਿਰੋਧ ਪੱਤਰ ਬੀਪੀਈਓ ਰਾਹੀਂ ਉੱਚ ਅਧਿਕਾਰੀਆਂ ਨੂੰ ਭੇਜੇ ਜਾਣਗੇ । ਇਸ ਮੌਕੇ ਅਤਿੰਦਰਪਾਲ ਸਿੰਘ ਘੱਗਾ, ਰਜਿੰਦਰ ਸਮਾਣਾ, ਹਰਵਿੰਦਰ ਬੇਲੂਮਾਜਰਾ, ਗੁਰਜੀਤ ਘੱਗਾ, ਰਾਮ ਸ਼ਰਨ ਅਲੌਹਰਾਂ, ਜਗਪਾਲ ਚਹਿਲ, ਕ੍ਰਿਸ਼ਨ ਚੌਹਾਨਕੇ, ਭੁਪਿੰਦਰ ਸਿੰਘ, ਮੈਡਮ ਮਨਦੀਪ ਟੋਡਰਪੁਰ, ਰਾਜੀਵ ਕੁਮਾਰ ਪਾਤੜਾਂ, ਗੁਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਭਾਦਸੋਂ, ਰੋਮੀ ਸਫੀਪੁਰ, ਹਰਿੰਦਰ ਸਿੰਘ ਆਦਿ ਅਧਿਆਪਕ ਆਗੂ ਮੌਜੂਦ ਸਨ।

Advertisement
Advertisement
Advertisement
Advertisement
Scroll to Top