Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:13 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਨੇ ਸ਼ਹੀਦੀ ਫੰਡ ’ਚੋਂ ਭੇਜੀ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ

ਸ਼ੋ੍ਰਮਣੀ ਕਮੇਟੀ ਨੇ ਸ਼ਹੀਦੀ ਫੰਡ ’ਚੋਂ ਭੇਜੀ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ

ਸ਼ੋ੍ਰਮਣੀ ਕਮੇਟੀ ਨੇ ਸ਼ਹੀਦੀ ਫੰਡ ’ਚੋਂ ਭੇਜੀ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ
ਪਟਿਆਲਾ 24 ਜੁਲਾਈ () : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦੀ ਫੰਡ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ ਹੈ। ਇਸ ਸਬੰਧੀ ਜਾਣਕਾਰੀ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸਾਂਝੀ ਕੀਤੀ। ਜਥੇਦਾਰ ਲਾਛੜੂ ਨੇ ਦੱਸਿਆ ਕਿ 1984 ਸਿੱਖ ਕਤਲੇਆਮ ਦੌਰਾਨ ਟਾਂਡਾ ਤਹਿਤ ਗੁਰਨਾਮ ਸਿੰਘ ਸ਼ਤਰਾਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਜੋ ਬਾਅਦ ਵਿਚ ਉਮਰ ਕੈਦ ਵਿਚ ਤਬਦੀਲ ਹੋਈ। ਉਨ੍ਹਾਂ ਦੱਸਿਆ ਕਿ 20 ਸਾਲ ਜੇਲ੍ਹ ਵਿਚ ਬੰਦ ਰਹਿਣ ਕਾਰਨ ਗੁਰਨਾਮ ਸਿੰਘ ਦੀ ਆਪਣੀ ਸਾਰੀ ਜ਼ਮੀਨ ਵੇਚ ਕੇ ਕੇਸਾਂ ਉਪਰ ਲਗਾ ਦਿੱਤੀ ਗਈ, ਜਿਸ ਕਾਰਨ ਉਸ ਦੇ ਆਪਣੇ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਗੁਰਨਾਮ ਸਿੰਘ ਸ਼ਤਰਾਣਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਆਰਥਿਕ ਮਦਦ ਦੀ ਅਪੀਲ ਕੀਤੀ ਸੀ, ਜਿਸ ਉਪਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਹੋਈ ਅਤਿ੍ਰੰਗ ਕਮੇਟੀ ਦੀ ਬੈਠਕ ਦੌਰਾਨ ਇਸ ਮੰਗ ਨੂੰ ਸਵੀਕਾਰ ਕਰ ਲਿਆ ਸੀ ਅਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੀਆਂ ਕੋਸ਼ਿਸ਼ਾਂ ਸਦਕਾ ਗੁਰਨਾਮ ਸਿੰਘ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਪਹੁੰਚਾਈ ਗਈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਅਧਿਕਾਰੀ ਡਾ. ਪਰਮਜੀਤ ਸਿੰਘ ਸਰੋਆ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ ਅਤੇ ਇੰਸਪੈਕਟਰ ਅਮਰਿੰਦਰ ਸਿੰਘ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top