Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:43 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਸਿੰਘ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼

ਸੁਖਬੀਰ ਸਿੰਘ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼

ਸੁਖਬੀਰ ਸਿੰਘ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਬਾਗੀ ਧੜੇ ਦੀ ਸ਼ਿਕਾਇਤ `ਤੇ ਅਕਾਲ ਤਖਤ ਸਾਹਿਬ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ।ਜਿ਼ਕਰਯੋਗ ਹੈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਆਦੇਸ਼ `ਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ `ਚ ਦੇਣ ਲਈ ਕਿਹਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

Advertisement
Advertisement
Advertisement
Advertisement
Scroll to Top