Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:20 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਕੂਲੇਕਟਰ ਰੇਟਾ ਵਿੱਚ ਵਾਧਾ ਕਰਨ ਦੀ ਸਖਤ ਨਿਖੇਧੀ

ਪਟਿਆਲਾ ਦੇ ਕੂਲੇਕਟਰ ਰੇਟਾ ਵਿੱਚ ਵਾਧਾ ਕਰਨ ਦੀ ਸਖਤ ਨਿਖੇਧੀ

ਪਟਿਆਲਾ ਦੇ ਕੂਲੇਕਟਰ ਰੇਟਾ ਵਿੱਚ ਵਾਧਾ ਕਰਨ ਦੀ ਸਖਤ ਨਿਖੇਧੀ
ਵਾਧਾ ਵਾਪਸ ਲਿਆ ਜਾਵੇ: ਲੋ ਟ, ਚਾਹਲ
ਪਟਿਆਲਾ:24 ਜੁਲਾਈ, ਪੰਜਾਬ ਸਰਕਾਰ ਨੇ ਪਟਿਆਲਾ ਵਿਖੇ ਰਿਹਾਇਸੀ,ਵਪਾਰਕ ਸਥਾਨਾ ਦੀ ਜਾਇਦਾਦ ਨੂੰ ਰਜਿਸ਼ਟਡ ਕਰਾਉਣ ਲਈ ਕੂਲੇਕਟਰ ਰੇਟਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ।ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਲਖਬੀਰ ਸਿੰਘ ਲੋਟ ਅਤੇ ਮੁਲਾਜ਼ਮ ਵਿੰਗ ਦੇ ਸਕੱਤਰ ਜਨਰਲ ਮਨਜੀਤ ਸਿੰਘ ਚਾਹਲ ਨੇ ਸਰਕਾਰ ਅਤੇ ਜਿਲਾ ਪ੍ਰਸਾਸ਼ਨ ਦੀ ਰੇਟਾਂ ਵਿੱਚ ਵਾਧਾ ਕਰਨ ਦੀ ਸਖਤ ਨਿਖੇਧੀ ਕੀਤੀ ਹੈ।ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਤੇ ਕਿਸੇ ਕਿਸ਼ਮ ਦੀ ਮਹਿੰਗਾਈ ਦਾ ਬੋਝ ਨਹੀ ਪਾਇਆ ਜਾਵੇਗਾ।ਲੇਕਿਨ ਸਰਕਾਰ ਨੇ ਕੂਲੇਕਟਰ ਰੇਟਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਨੂੰ ਘਰ ਬਣਾਉਣ ਤੋ ਦੂਰ ਕਰ ਦਿੱਤਾ ਹੈ।ਰਜਿਸ਼ਟਰੀ ਕਰਵਾਉਣ ਸਮੇ ਸਰਕਾਰੀ ਖਰਚਿਆਂ ਵਿੱਚ ਵਾਧਾ ਕਰਕੇ ਸਰਕਾਰ ਨੇ ਇਸ ਵਪਾਰ ਨਾਂਲ ਜੁੜੇ ਲੋਕਾਂ ਨੂੰ ਹੋਰ ਮੰਦੇ ਵਿੱਚ ਧੱਕ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖਜਾਨਾਂ ਭਰਨ ਲਈ ਆਪਣੇ ਖਰਚਿਆਂ ਤੇ ਲਗਾਮ ਲਗਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਪੈਸਾ ਪਾਰਟੀ ਦੇ ਕੰਮਾਂ ਤੇ ਵਰਤਿਆਂ ਜਾ ਰਿਹਾ ਹੈ।ਸਰਕਾਰ ਨੇ ਆਪਣੇ ਖਜਾਨੇ ਦਾ ਮੂਹ ਦੇਸ਼ ਦੇ ਵੱਖ ਵੱਖ ਹਿਸਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਪ੍ਰਚਾਰ ਖਰਚ ਤੇ ਰੋੜ ਦਿੱਤਾ ਹੈ।ਹੁਣ ਸਰਕਾਰ ਵੱਲੋ ਪੰਜਾਬ ਦਾ ਪੈਸਾ ਹਰਿਆਣਾ ਦੀਆਂ ਚੋਣਾ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤੇ ਵਰਤਿਆਂ ਜਾਵੇਗਾ।ਉਨ੍ਹਾਂ ਮੰਗ ਕੀਤੀ ਕਿ ਕੂਲੇਕਟਰ ਰੇਟ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਰੇਤਾ ਬਜਰੀ ਤੇ ਮਾਇਨਗ ਤੋ ਵੀਹ ਹਜਾਰ ਇੱਕਠਾ ਕਰਨ ਦੇ ਐਲਾਨ ਤੇ ਅਮਲ ਕਰਨਾਂ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਆਰਥਿਕ ਫਰੰਟ ਤੇ ਫੇਲ ਸਾਬਤ ਹੋ ਰਹੀ ਹੈ।

Advertisement
Advertisement
Advertisement
Advertisement
Scroll to Top