ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਮੁਖਾਤਿਬ ਹੋਏ ਬਿਨਾਂ ਹੀ ਵਾਪਿਸ ਪਰਤੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 24 July, 2024, 04:32 PM

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਮੁਖਾਤਿਬ ਹੋਏ ਬਿਨਾਂ ਹੀ ਵਾਪਿਸ ਪਰਤੇ
ਅੰਮ੍ਰਿਤਸਰ 24 ਜੁਲਾਈ () ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਰੂ ਬ ਰੂ ਹੋਏ ਬਿਨਾਂ ਹੀ ਵਾਪਸ ਚਲੇ ਗਏ। ਦੱਸਣਯੋਗ ਹੈ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋ ਕੇ ਉਨ੍ਹਾਂ ‘ਤੇ ਲੱਗੇ ਦੋਸ਼ਾਂ ਸੰਬੰਧੀ ਸਪੱਸ਼ਟੀਕਰਨ ਦੇਣਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਉਨ੍ਹਾਂ ਅੱਜ ਬੇਅਦਬੀ ਅਤੇ ਡੇਰਾ ਮੁਖੀ ਨੂੰ ਮਾਫੀ ਦੇ ਇਲਜ਼ਾਮਾਂ ਬਾਰੇ ਲਿਖਤੀ ਰੂਪ ਵਿਚ ਸਪਸ਼ਟੀਕਰਨ ਦਿੱਤਾ।