ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਦੁਆਰਾ: Punjab Bani ਪ੍ਰਕਾਸ਼ਿਤ :Monday, 29 July, 2024, 02:17 PM

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 29 ਜੁਲਾਈ ()- ਭਾਰਤ ਦੀ ਰਾਜਧਾਨੀ ਦਿੱਲੀ ਦੇ ਸ਼ਰਾਬ ਨੀਤੀ ਘਪਲੇ ‘ਚ ਗ੍ਰਿਫਤਾਰ ਅਤੇ ਲਗਭਗ 16 ਮਹੀਨਿਆਂ ਤੋਂ ਤਿਹਾੜ ਜੇਲ ਵਿਚ ਬੰਦ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਤਾਂ ਹੋਈ ਪਰ ਕੋਈ ਵੀ ਫ਼ੈਸਲਾ ਨਾ ਹੋ ਸਕਣ ਦੇ ਚਲਦਿਆਂ ੁਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ `ਤੇ ਅਗਲੀ ਸੁਣਵਾਈ 5 ਅਗਸਤ ਤੱਕ ਟਾਲ ਦਿੱਤੀ ਹੈ। ਹੁਣ ਸਿਸੋਦੀਆ ਦੀ ਪਟੀਸ਼ਨ `ਤੇ 5 ਅਗਸਤ ਨੂੰ ਸੁਣਵਾਈ ਹੋਵੇਗੀ।
