ਸੀ. ਬੀ. ਆਈ. ਨੇ ਕੀਤੀ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਵਿੱਚ ਮੁੱਖ ਮੰਤਰੀ ਕੇਜਰੀਵਾਲ ਖਿਲਾਫ਼ ਚਾਰਜਸ਼ੀਟ ਦਾਖ਼ਲ

ਦੁਆਰਾ: Punjab Bani ਪ੍ਰਕਾਸ਼ਿਤ :Monday, 29 July, 2024, 03:23 PM

ਸੀ. ਬੀ. ਆਈ. ਨੇ ਕੀਤੀ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਵਿੱਚ ਮੁੱਖ ਮੰਤਰੀ ਕੇਜਰੀਵਾਲ ਖਿਲਾਫ਼ ਚਾਰਜਸ਼ੀਟ ਦਾਖ਼ਲ
ਦਿੱਲੀ : ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਰਾਊਜ਼ ਐਵੇਨਿਊ ਕੋਰਟ ਵਿੱਚ ਮੁੱਖ ਮੰਤਰੀ ਕੇਜਰੀਵਾਲ ਖਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀਬੀਆਈ ਨੇ ਅਰਵਿੰਦ ਕੇਜਰੀਵਾਲ ਖਿਲਾਫ਼ ਅਜਿਹੇ ਸਮੇਂ ਚਾਰਜਸ਼ੀਟ ਦਾਖ਼ਲ ਕੀਤੀ ਹੈ ਜਦੋਂ ਸੀਬੀਆਈ ਕੇਸ ਵਿੱਚ ਉਨ੍ਹਾਂ ਦੀ ਜ਼ਮਾਨਤ ਉਤੇ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਣੀ ਹੈ। ਸੀਬੀਆਈ ਦੀ ਇਹ ਚਾਰਜਸ਼ੀਟ ਹਾਈ-ਪ੍ਰੋਫਾਈਲ ਸ਼ਰਾਬ ਘੁਟਾਲੇ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੀ ਚੱਲ ਰਹੀ ਜਾਂਚ ਦਾ ਹਿੱਸਾ ਹੈ। ਸੀਬੀਆਈ ਦੀ ਚਾਰਜਸ਼ੀਟ ਤੋਂ ਪਹਿਲਾਂ ਈਡੀ ਵੀ ਦਿੱਲੀ ਸ਼ਰਾਬ ਘੁਟਾਲੇ ਵਿੱਚ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਸੀਬੀਆਈ ਦਾ ਦਾਅਵਾ ਹੈ ਕਿ ਚਾਰਜਸ਼ੀਟ ਦਾਖ਼ਲ ਕਰਨ ਤੋਂ ਪਹਿਲਾਂ ਦਿੱਲੀ ਆਬਕਾਰੀ ਨੀਤੀ ਦੀ ਕਥਿਤ ਦੁਰਵਰਤੋਂ ਦੀ ਵਿਆਪਕ ਜਾਂਚ ਕੀਤੀ ਗਈ ਸੀ। ਸੀਬੀਆਈ ਅਤੇ ਈਡੀ ਦੋਵੇਂ ਦਾਅਵਾ ਕਰਦੇ ਹਨ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ ‘ਤੇ ਵਿੱਤੀ ਬੇਨਿਯਮੀਆਂ ਹੋਈਆਂ ਹਨ ।