Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:56 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਦੀਨਾਨਗਰ `ਚ 51.74 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਦੀਨਾਨਗਰ `ਚ 51.74 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਦੀਨਾਨਗਰ `ਚ 51.74 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ
ਬਟਾਲਾ : ਬਟਾਲਾ ਦੇ ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ।ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ਵਿੱਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ ਅਤੇ ਇਸ ਉਤੇ ਪੂਰਾ ਪੈਸਾ ਪੰਜਾਬ ਸਰਕਾਰ ਵੱਲੋਂ ਖਰਚਿਆ ਗਿਆ ਹੈ। ਇਹ 7.30 ਮੀਟਰ ਲੰਮਾ ਤੇ 10.5 ਮੀਟਰ ਚੌੜਾ ਪ੍ਰਾਜੈਕਟ 2019 ਵਿੱਚ ਸ਼ੁਰੂ ਹੋਇਆ ਸੀ ਅਤੇ ਸਮੇਂ ਸਿਰ ਮੁਕੰਮਲ ਹੋਇਆ ਹੈ। ਇਸ ਰੇਲਵੇ ਓਵਰ ਬ੍ਰਿਜ ਦੇ ਦੋਵੇਂ ਪਾਸੇ 0.75 ਮੀਟਰ ਚੌੜਾ ਫੁੱਟਪਾਥ ਉਸਾਰਿਆ ਗਿਆ ਹੈ ਅਤੇ ਦੋਵੇਂ ਪਾਸਿਆਂ ਉਤੇ ਸਰਵਿਸ ਰੋਡ ਤੇ ਹਾਈਵੇਅ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਬ੍ਰਿਜ ਦੇ ਹੇਠਾਂ ਪੇਵਰ ਟਾਈਲਾਂ ਨਾਲ ਢੁਕਵੀਂ ਪਾਰਕਿੰਗ ਬਣਾਈ ਗਈ ਹੈ। ਸ਼ਹਿਰ ਵਾਸੀਆਂ ਲਈ ਇਹ ਪ੍ਰਾਜੈਕਟ ਬਹੁਤ ਅਹਿਮ ਹੈ ਅਤੇ ਇਹ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ। ਇਸ ਨਾਲ ਸਰਹੱਦੀ ਪਿੰਡਾਂ ਤੋਂ ਦੀਨਾਨਗਰ ਸ਼ਹਿਰ ਆਉਣ ਵਾਲਿਆਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਹ ਫੌਜ ਦੀ ਗਤੀਵਿਧੀ ਲਈ ਵੀ ਰਣਨੀਤਿਕ ਰੂਟ ਬਣੇਗਾ, ਜਿਸ ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸੌਖ ਹੋਵੇਗੀ।

Advertisement
Advertisement
Advertisement
Advertisement
Scroll to Top