Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ 'ਚ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ 'ਚ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ
ਐਸਐਸਪੀ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਲਈ ਕਿਹਾ, 30 ਜੁਲਾਈ ਤੱਕ ਮੰਗੀ ਰਿਪੋਰਟ
ਚੰਡੀਗੜ੍ਹ,28 ਜੁਲਾਈ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਲਿਖਿਆ ਗਿਆ ਹੈ, ਦਾ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ, ਜਲ਼ੰਧਰ (ਦਿਹਾਤੀ) ਨੂੰ ਪੱਤਰ ਲਿਖ ਕੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ । ਇਸ ਤੋਂ ਇਲਾਵਾ ਪੱਤਰ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ 30 ਜੁਲਾਈ 2024 ਤੱਕ ਦੇਣ ਲਈ ਲਿਖਿਆ ਕਿਹਾ ਗਿਆ ਹੈ । ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਵਿੱਚ ਦੀਆਂ ਖਬਰਾਂ ਅਨੁਸਾਰ ਫਿਲੌਰ ਦੇ ਨਜ਼ਦੀਕੀ ਪਿੰਡ ਲਸਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਬੱਚਿਆਂ ਵੱਲੋਂ ਹੋਮਵਰਕ ਪੂਰਾ ਨਾ ਕਰਨ ‘ਤੇ ਉਥੋਂ ਦੇ ਅਧਿਆਪਕ ਨੇ ਬੱਚਿਆਂ ਨੂੰ ਥੱਪੜ ਮਾਰੇ ਅਤੇ ਡੰਡਿਆਂ ਨਾਲ ਕੁੱਟਿਆ। ਇਸ ਘਟਨਾ ਵਿੱਚ 8 ਸਾਲ ਦੇ ਬੱਚੇ ਅਤੇ 10 ਸਾਲ ਦੇ ਬੱਚੇ ਸ਼ਾਮਲ ਹਨ । ਚੇਅਰਮੈਨ ਨੇ ਅੱਗੇ ਦੱਸਿਆ ਕਿ ਇਸ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਹੋਈਆਂ ਖਬਰਾਂ ਦੇ ਆਧਾਰ ਤੇ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲਿਆ ਗਿਆ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਨੂੰ ਮਾਮਲੇ ਦੀ ਛਾਣਬੀੜ ਕਰਕੇ ਰਿਪੋਰਟ 30 ਜੁਲਾਈ ਤੱਕ ਪੇਸ਼ ਕਰਨ ਲਈ ਲਿਖਿਆ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਰਿਪੋਰਟ ਪ੍ਰਾਪਤ ਹੋਣ ਤੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top