ਗਜ਼ਟਿਡ ਐਂਡ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਹੋਈ ਮੀਟਿੰਗ

ਗਜ਼ਟਿਡ ਐਂਡ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਹੋਈ ਮੀਟਿੰਗ
ਬਲਾਕ ਘਨੌਰ ਤੋਂ ਜੋਗਾ ਸਿੰਘ ਨੂੰ ਚੁਣਿਆ ਪ੍ਰਧਾਨ
ਘਨੌਰ, 1 ਅਗਸਤ () ਅੱਜ ਗਜ਼ਟਿਡ ਐਂਡ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਪਟਿਆਲਾ ਇਕਾਈ ਦੀ ਮੀਟਿੰਗ ਘਨੌਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਵੱਲੋਂ ਕੀਤੀ ਜਾਣ ਵਾਲੀ 10 ਅਗਸਤ ਦਿਨ ਸ਼ਨੀਵਾਰ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਦੀ ਮੀਟਿੰਗ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਐਸੀ ਸਮਾਜ ਅਤੇ ਐਸਸੀ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰਣਨੀਤੀ ਉਲੀਕੀ ਜਾਵੇਗੀ। ਇਸ ਮੌਕੇ ਤੇ ਡਾਹਰੀਆਂ ਬਲਾਕ ਦੇ ਸੁਖਬੀਰ ਸਿੰਘ ਡਸਕਾ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ ਅਤੇ ਘਨੌਰ ਬਲਾਕ ਦੇ ਸਰਦਾਰ ਜੋਗਾ ਸਿੰਘ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਹੋਏ ਅਤੇ ਇਹ ਪ੍ਰਣ ਕੀਤਾ ਗਿਆ ਕਿ 10 ਅਗਸਤ ਦੀ ਜਲੰਧਰ ਵਿਖੇ ਹੋ ਰਹੀ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਥੀਆਂ ਨੂੰ ਲੈ ਕੇ ਜਾਇਆ ਜਾਵੇਗਾ । ਇਸ ਮੌਕੇ ਤੇ ਗੁਰਜੰਟ ਸਿੰਘ ਹਰਪਾਲਪੁਰ, ਨਿਰਭੈ ਸਿੰਘ ਜਰਗ, ਹਰਪ੍ਰੀਤ ਸਿੰਘ ਉਲਾਣਾ, ਕੁਲਦੀਪ ਸਿੰਘ ਕਾਮੀ ਕਲਾਂ, ਬਲਕਾਰ ਸਿੰਘ ਕਾਮੀ ਕਲਾਂ ਆਦਿ ਹਾਜ਼ਰ ਸਨ।
