ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰਨਾ ਜਲਿਆਂ ਵਾਲੇ ਬਾਗ ਦੇ ਸਾਕੇ ਨੂੰ ਯਾਦ ਕਰਵਾਉਂਦਾ ਹੈ:- ਕਿਸਾਨ ਆਗੂ

ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰਨਾ ਜਲਿਆਂ ਵਾਲੇ ਬਾਗ ਦੇ ਸਾਕੇ ਨੂੰ ਯਾਦ ਕਰਵਾਉਂਦਾ ਹੈ:- ਕਿਸਾਨ ਆਗੂ
ਸਤੰਬਰ ਦੇ ਵਿੱਚ 200 ਦਿਨ ਪੂਰੇ ਹੋਣ ਤੇ ਕੀਤਾ ਜਾਵੇਗਾ ਵੱਡਾ ਇਕੱਠ
ਸ਼ੰਭੂ ਬਾਰਡਰ ਤੇ ਕਿਸਾਨ ਸੰਗਠਨਾਂ ਦੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕੇਂਦਰੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਪੁਤਲੇ ਫੂਕੇ
ਰਾਜਪੁਰਾ, 1 ਅਗਸਤ () ਪੰਜਾਬ ਦੇ ਪ੍ਰਵੇਸ਼ ਦਵਾਰ ਸ਼ੰਭੂ ਬਾਰਡਰ ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ 170 ਦਿਨਾਂ ਤੋਂ ਵੱਧ ਦਾ ਸਮੇਂ ਹੋ ਚੁੱਕਿਆ ਹੈ। ਅੱਜ ਕਿਸਾਨ ਸੰਗਠਨਾਂ ਦੇ ਵੱਲੋਂ 1 ਅਗਸਤ ਨੂੰ ਦਿੱਤੀ ਗਈ ਕਾਲ ਦੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੁਤਲਾ ਫੂਕਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਆਗੂ ਗੁਰਅਮਨੀਤ ਸਿੰਘ ਮਾਂਗਟ,ਸੁਰਜੀਤ ਸਿੰਘ ਫੂਲ,ਤੇਜਵੀਰ ਸਿੰਘ ਪੰਜੋਖਰਾ, ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਜੋ ਹਰਿਆਣਾ ਸਰਕਾਰ ਦੇ ਵੱਲੋਂ ਸ਼ੰਭੂ ਬਾਰਡਰ ਦੇ ਉੱਪਰ ਕਿਸਾਨਾਂ ਨੂੰ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਉਹ ਜਲਿਆਂ ਵਾਲੇ ਸਾਖੇ ਨੂੰ ਯਾਦ ਕਰਵਾਉਂਦਾ ਹੈ ਕਿਉਂਕਿ ਜ਼ਲ੍ਹਿਆਂ ਵਾਲੇ ਸਾਕੇ ਤੋਂ ਬਾਅਦ ਜਨਰਲ ਡਾਇਰ ਨੂੰ ਸਨਮਾਨਿਤ ਕੀਤਾ ਗਿਆ ਸੀ ਅਤੇ ਇਸੇ ਤਰ੍ਹਾਂ ਦਾ ਕਦਮ ਹੋਣਾ ਹਰਿਆਣਾ ਸਰਕਾਰ ਦੇ ਵੱਲੋਂ ਚੁੱਕਿਆ ਜਾ ਰਿਹਾ ਹੈ। ਜਿਸ ਦੇ ਵਿੱਚ ਉਹਨਾਂ ਪੁਲਿਸ ਅਫਸਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਸ ਦਾ ਵਿਰੋਧ ਪੂਰੇ ਦੇਸ਼ ਦੇ ਵਿੱਚ ਕੀਤਾ ਜਾਵੇਗਾ। ਨਾਲ ਹੀ ਕਿਸਾਨ ਆਗੂਆਂ ਦੇ ਵੱਲੋਂ ਕਿਹਾ ਗਿਆ ਕਿ 15 ਅਗਸਤ ਨੂੰ ਪੂਰੇ ਦੇਸ਼ ਭਰ ਦੇ ਵਿੱਚ ਟਰੈਕਟਰ ਮਾਰਚ ਕੀਤੇ ਜਾਣਗੇ ਅਤੇ ਸਤੰਬਰ ਦੇ ਵਿੱਚ ਪਿੱਪਲੀ, ਜੀਂਦ ਵਿੱਚ 200 ਦਿਨ ਪੂਰੇ ਹੋਣ ਤੇ ਵੱਡਾ ਇਕੱਠ ਕੀਤਾ ਜਾਵੇਗਾ।
ਫੋਟੋ ਕੈਪਸਨ 4- ਸ਼ੰਬੂ ਬਾਰਡਰ ਉੱਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ।
