Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:12 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਕੇਂਦਰ ਕੌਲੀ ਵਿਖੇ ਦੁਰਘਟਨਾਵਾਂ ਦੌਰਾਨ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੇ ਲਈ ਪਹੁੰਚੀ ਨਵੀ ਐਬੂਲੈਂਸ 108

ਸਿਹਤ ਕੇਂਦਰ ਕੌਲੀ ਵਿਖੇ ਦੁਰਘਟਨਾਵਾਂ ਦੌਰਾਨ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੇ ਲਈ ਪਹੁੰਚੀ ਨਵੀ ਐਬੂਲੈਂਸ 108

ਸਿਹਤ ਕੇਂਦਰ ਕੌਲੀ ਵਿਖੇ ਦੁਰਘਟਨਾਵਾਂ ਦੌਰਾਨ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੇ ਲਈ ਪਹੁੰਚੀ ਨਵੀ ਐਬੂਲੈਂਸ 108
ਪੰਜਾਬ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾ ਮੁਹੱਈਆ ਕਰਵਾਉਣੀਆਂ ਸਾਡੀ ਜਿੰਮੇਵਾਰੀ: ਐਸਐਮਓ ਡਾ: ਨਾਗਰਾ
ਰਾਜਪੁਰਾ, 1 ਅਗਸਤ () ਐਮਰਜੰਸੀ ਸੜਕ ਦੁਰਘਟਨਾਵਾਂ ਦੌਰਾਨ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਐਬੂਲੈਂਸ 108 ਗੱਡੀਆਂ ਚਲਾਈਆਂ ਗਈਆਂ ਹਨ। ਇਨ੍ਹਾਂ ਗੱਡੀਆਂ ਦੀ ਹਾਲਤ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਬਦਲਣ ਦੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ 58 ਨਵੀਆਂ ਐਬੂਲੈਂਸ 108 ਗੱਡੀਆਂ ਭੇਜੀਆਂ ਗਈਆਂ ਹਨ। ਜਿਨ੍ਹਾਂ ਵਿਚੋਂ ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਪੱਕੇ ਤੌਰ ਉਤੇ ਇੱਕ ਗੱਡੀ ਭੇਜੀ ਗਈ ਹੈ। ਐਸਐਮਓ ਡਾ: ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਐਬੂਲੈਂਸ ਮਰੀਜ਼ਾ ਨੂੰ ਲੋੜੀਦੀ ਸਹਾਇਤਾ ਦੇਣ ਦੇ ਲਈ ਹਰ ਸਮੇਂ ਮੁਸਤੈਦ ਰਹੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਜਾਨਾਂ ਬੇਹੱਦ ਕੀਮਤੀ ਹਨ ਅਤੇ ਪੰਜਾਬ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾ ਮੁਹੱਈਆ ਕਰਵਾਉਣੀਆਂ ਸਾਡੀ ਜਿੰਮੇਵਾਰੀ ਹੈ।ਇਸ ਮੌਕੇ ਕਲੱਸਟਰ ਲੀਡਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਐਬੂਲੈਂਸ 108 ਦੇ ਲਈ ਪ੍ਰੋਜੈਕਟ ਹੈਡ ਮਨੀਸ਼ ਬੱਤਰਾ, ਪਾਇਲਟ ਰਾਮ ਸ਼ਰਨ, ਈਐਮਟੀ ਗੁਰਜੀਤ ਸਿੰਘ ਹਨ। ਉਨ੍ਹਾਂ ਦੱਸਿਆ ਕਿ ਇਹ ਐਬੂਲੈਂਸ ਸਿਹਤ ਕੇਂਦਰ ਕੌਲੀ ਵਿਖੇ ਪੱਕੇ ਤੌਰ ਤੇ ਖੜੇਗੀ ਅਤੇ ਐਮਰਜੰਸੀ ਕਾਲ ਆਉਣ ਉਤੇ ਹਾਦਸਿਆਂ ਦੇ ਸ਼ਿਕਾਰ ਮਰੀਜ਼ਾ ਨੂੰ ਸਮੇਂ ਸਿਰ ਇਲਾਜ਼ ਦੇ ਲਈ ਹਸਪਤਾਲ ਪਹੁੰਚਾਉਣ ਦੇ ਲਈ ਪਾਬੰਦ ਰਹੇਗੀ। ਇਸ ਮੌਕੇ ਸੀਨੀਅਰ ਫਾਰਮੇਸੀ ਅਫਸਰ ਰਾਜ ਵਰਮਾ, ਫਾਰਮੇਸੀ ਅਫਸਰ ਕਿਰਨਦੀਪ ਸ਼ਰਮਾ, ਸਟਾਫ ਨਰਸ ਵੀਨਿਤਾ ਰਾਣੀ, ਐਸਟੀਐਸ ਅਮਨਪ੍ਰੀਤ ਕੌਰ, ਮਲਟੀਪਰਪਜ਼ ਵਰਕਰ ਗੁਰਤੇਜ਼ ਸਿੰਘ ਸਮੇਤ ਆਸ਼ਾ ਵਰਕਰਾਂ ਹਾਜਰ ਸਨ।

Advertisement
Advertisement
Advertisement
Advertisement
Scroll to Top