Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:09 am

+91 90915 01313 , +91 90916 01313

punjabbanni@gmail.com
punjabbani@yahoo.com

ਨਾਬਾਲਗਾਂ ਵਿਰੁੱਧ ਟਰੈਫਿਕ ਚਲਾਨ ਕੱਟਣ ਦੀ ਮੁਹਿੰਮ ਹੋਈ 20 ਅਗਸਤ ਤੱਕ ਮੁਲਤਵੀ

ਨਾਬਾਲਗਾਂ ਵਿਰੁੱਧ ਟਰੈਫਿਕ ਚਲਾਨ ਕੱਟਣ ਦੀ ਮੁਹਿੰਮ ਹੋਈ 20 ਅਗਸਤ ਤੱਕ ਮੁਲਤਵੀ

ਨਾਬਾਲਗਾਂ ਵਿਰੁੱਧ ਟਰੈਫਿਕ ਚਲਾਨ ਕੱਟਣ ਦੀ ਮੁਹਿੰਮ ਹੋਈ 20 ਅਗਸਤ ਤੱਕ ਮੁਲਤਵੀ
ਚੰਡੀਗੜ੍ਹ : ਰਾਜ ਟਰੈਫਿਕ ਪੁਲਸ ਅਗਸਤ ਮਹੀਨੇ ਵਿੱਚ ਨਾਬਾਲਗਾਂ ਨੂੰ ਡਰਾਈਵਿੰਗ ਨਾ ਕਰਨ ਲਈ ਜਾਗਰੂਕ ਕਰੇਗੀ। ਏਡੀਜੀਪੀ ਟਰੈਫਿਕ ਏ.ਐਸ ਰਾਏ ਨੇ ਦੱਸਿਆ ਕਿ ਨਾਬਾਲਗਾਂ ਵਿਰੁੱਧ ਟਰੈਫਿਕ ਚਲਾਨ ਕੱਟਣ ਦੀ ਮੁਹਿੰਮ 1 ਅਗਸਤ ਤੋਂ ਸ਼ੁਰੂ ਕੀਤੀ ਜਾਣੀ ਸੀ। ਪਰ ਟਰੈਫਿਕ ਸਬੰਧੀ ਜਾਗਰੂਕਤਾ ਮੁਹਿੰਮ ਚਲਾ ਰਹੀਆਂ ਸਮਾਜ ਸੇਵੀ ਸੰਸਥਾਵਾਂ, ਬੁੱਧੀਜੀਵੀ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਫਿਲਹਾਲ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ 20 ਅਗਸਤ ਤੱਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਈ ਭੰਬਲਭੂਸਾ ਪੈਦਾ ਨਾ ਹੋਵੇ। ਚੇਤੇ ਰਹੇ ਕਿ ਨਵੇਂ ਮੋਟਰ ਵਹੀਕਲ ਐਕਟ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਮਾਪਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜਿਸ ਦੇ ਤਹਿਤ ਤਿੰਨ ਸਾਲ ਦੀ ਕੈਦ ਅਤੇ 25,000 ਰੁਪਏ ਜੁਰਮਾਨਾ ਹੋ ਸਕਦਾ ਹੈ। ਬੱਚੇ ਵੱਲੋਂ ਚਲਾਏ ਜਾ ਰਹੇ ਵਾਹਨ ਦੀ ਰਜਿਸਟ੍ਰੇਸ਼ਨ ਇੱਕ ਸਾਲ ਲਈ ਰੱਦ ਕਰ ਦਿੱਤੀ ਜਾਵੇਗੀ। ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਨਾਬਾਲਗਾਂ ਵਿਰੁੱਧ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਸੀ । ਹੁਣ ਵਿਭਾਗ ਵੱਲੋਂ ਜਾਰੀ ਨਵੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਨੂੰ ਵਾਰ-ਵਾਰ ਪੁੱਛਿਆ ਜਾ ਰਿਹਾ ਹੈ ਕਿ ਕੀ ਉਨ੍ਹਾਂ ਦੇ ਬੱਚੇ ਇਲੈਕਟ੍ਰਾਨਿਕ ਵਾਹਨ ਚਲਾ ਸਕਦੇ ਹਨ ਜਾਂ ਨਹੀਂ। ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਹਰੀ ਨੰਬਰ ਪਲੇਟ ਵਾਲੇ ਇਲੈਕਟ੍ਰਾਨਿਕ ਵਾਹਨਾਂ ਲਈ ਲਾਇਸੈਂਸ ਲਾਜ਼ਮੀ ਹੈ। ਇਸ ਲਈ ਉਹ ਬੱਚੇ ਨਹੀਂ ਚਲਾ ਸਕਦੇ। 16 ਸਾਲ ਤੋਂ ਘੱਟ ਉਮਰ ਦਾ ਬੱਚਾ ਹੈਲਮੇਟ ਪਾ ਕੇ 50 ਸੀਸੀ ਤੋਂ ਘੱਟ ਸਮਰੱਥਾ ਵਾਲਾ ਇੰਜਣ ਚਲਾ ਸਕਦਾ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਕਸਬਿਆਂ ਅਤੇ ਕਲੋਨੀਆਂ ਵਿੱਚ ਗ੍ਰਾਮ ਪੰਚਾਇਤਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ । ਚੇਤੇ ਰਹੇ ਕਿ ਵਿਭਾਗ ਵੱਲੋਂ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਬਲ ਦਾ ਗਠਨ ਵੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ `ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top