ਥਾਣਾ ਬਨੂੜ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Friday, 02 August, 2024, 12:37 PM

ਥਾਣਾ ਬਨੂੜ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ
ਬਨੂੜ, 2 ਅਗਸਤ () : ਥਾਣਾ ਬਨੂੜ ਦੀ ਪੁਲਸ ਨੇ ਸਿ਼ਕਾਇਤਕਰਤਾ ਨਰਪੱਤ ਸਿੰਘ ਪੁੱਤਰ ਨਾਰਾਇਣ ਸਿੰਘ ਵਾਸੀ ਪਿੰਡ ਬਹਿਲਾਣਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਤਰਸੇਮ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਗੁਲਾੜ ਥਾਣਾ ਪਾਤੜਾਂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨਰਪੱਤ ਸਿੰਘ ਨੇ ਦੱਸਿਆ ਕਿ 1 ਅਗਸਤ ਨੂੰ ਉਸਦੀ ਭੂਆ ਦਾ ਲੜਕਾ ਸੌਰਵ ਕੁਾਰ ਜੋ ਸਕੂਟਰੀ ਤੇ ਸਵਾਰ ਹੋ ਕੇ ਬਨੂੜ ਬੈਰੀਅਰ ਦੇ ਕੋਲ ਜਾ ਰਿਹਾ ਸੀ ਤਾਂ ਬੁਲੈਰੋ ਗੰਡੀ ਦੇ ਡਰਾਈਵਰ ਤਰਸੇਮ ਸਿੰਘ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਸੌਰਵ ਕੁਮਾਰ ਦੇ ਵਿਚ ਮਾਰੀ, ਜਿਸ ਕਾਰਨ ਵਾਪਰੇ ਹਾਦਸੇ ਵਿਚ ਸੌਰਵ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ ।