Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਜਲਵਾਯੂ ਸੰਕਟ ਲਈ ਜ਼ਿੰਮੇਵਾਰ ਨਹੀਂ ਭਾਰਤ: ਰਾਸ਼ਟਰਮੰਡਲ ਜਨਰਲ ਸਕੱਤਰ

ਜਲਵਾਯੂ ਸੰਕਟ ਲਈ ਜ਼ਿੰਮੇਵਾਰ ਨਹੀਂ ਭਾਰਤ: ਰਾਸ਼ਟਰਮੰਡਲ ਜਨਰਲ ਸਕੱਤਰ

ਜਲਵਾਯੂ ਸੰਕਟ ਲਈ ਜ਼ਿੰਮੇਵਾਰ ਨਹੀਂ ਭਾਰਤ: ਰਾਸ਼ਟਰਮੰਡਲ ਜਨਰਲ ਸਕੱਤਰ
ਨਵੀਂ ਦਿੱਲੀ, 31 ਜੁਲਾਈ : ਰਾਸ਼ਟਰ ਮੰਡਲ ਜਨਰਲ ਸਕੱਤਰ ਪੈਟਰੀਸ਼ੀਆ ਸਕਾਟਲੈਂਡ ਨੇ ਕਿਹਾ ਕਿ ਭਾਰਤ ਜਲਵਾਯੂ ਸੰਕਟ ਲਈ ਇਤਿਹਾਸਕ ਤੌਰ ’ਤੇ ਜ਼ਿੰਮੇਵਾਰ ਨਹੀਂਂ ਹੈ, ਪਰ ਉਸ ਨੂੰ ਆਪਣੇ ਵਿਕਾਸ ਦੌਰਾਨ ਪੱਛਮੀ ਦੇਸ਼ਾਂ ਦੀਆਂ 19ਵੀਂ ਸਦੀ ਦੀਆਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਰਵਾਇਤਾਂ ਦੀ ਨਕਲ ਨਹੀਂ ਕਰਨੀ ਚਾਹੀਦੀ। ਸਕਾਟਲੈਂਡ ਨੇ ਇੰਟਰਵਿਊ ਵਿੱਚ ਕਿਹਾ ਕਿ ਭਾਰਤ ਕੋਲ 2.7 ਅਰਬ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਰਾਸ਼ਟਰਮੰਡਲ ਨਾਮ ਦੇ 56 ਦੇਸ਼ਾਂ ਦੇ ਸਮੂਹ ਵਿੱਚ ਮੁਹਾਰਤ ਅਤੇ ਤਕਨੀਕ ਨੂੰ ਸਾਂਝਾ ਕਰਕੇ ਇੱਕ ਨਿਆਂਕਾਰੀ ਊਰਜਾ ਪਰਿਵਰਤਨ ਦੀ ਅਗਵਾਈ ਕਰਨ ਦਾ ਮੌਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਇੱਕ ਨਵੇਂ, ਸਵੱਛ ਅਤੇ ਸੁਰੱਖਿਅਤ ਵਿਕਾਸ ਮਾਡਲ ਦੀ ਮਿਸਾਲ ਕਾਇਮ ਕਰ ਸਕਦਾ ਹੈ, ਜੋ ‘ਗਲੋਬਲ ਸਾਊਥ’ ਲਈ ਉਮੀਦ ਦੀ ਕਿਰਨ ਦਾ ਕੰਮ ਕਰ ਸਕਦਾ ਹੈ। ‘ਗਲੋਬਲ ਸਾਊਥ’ ਸ਼ਬਦ ਦੀ ਵਰਤੋਂ ਆਮ ਤੌਰ ’ਤੇ ਆਰਥਿਕ ਤੌਰ ’ਤੇ ਘੱਟ ਵਿਕਸਤ ਦੇਸ਼ਾਂ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਲਈ ਜ਼ਿੰਮੇਵਾਰ ਨਾ ਹੋਣ ਦੇ ਬਾਵਜੂਦ ਭਾਰਤ ਭਿਆਨਕ ਗਰਮੀ, ਹੜ੍ਹ ਅਤੇ ਗੰਭੀਰ ਮਾਨਸੂਨ ਸਮੇਤ ਗੰਭੀਰ ਜਲਵਾਯੂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top