ਨਰਸਰੀ ਜਮਾਤ ਦੇ ਵਿਦਿਆਰਥੀ ਨੇ ਮਾਰੀ ਤੀਜੀ ਜਮਾਤ ਦੇ ਵਿਦਿਆਰਥੀ ਨੂੰ ਗੋਲੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 31 July, 2024, 07:48 PM

ਨਰਸਰੀ ਜਮਾਤ ਦੇ ਵਿਦਿਆਰਥੀ ਨੇ ਮਾਰੀ ਤੀਜੀ ਜਮਾਤ ਦੇ ਵਿਦਿਆਰਥੀ ਨੂੰ ਗੋਲੀ
ਬਿਹਾਰ : ਭਾਰਤ ਦੇਸ਼ ਦੇ ਬਿਹਾਰ ਜਿ਼ਲ੍ਹੇ ਦੇ ਤ੍ਰਿਵੇਣੀਗੰਜ ਵਿੱਚ ਬੁੱਧਵਾਰ ਨੂੰ ਲਾਲਪੱਟੀ ਸਥਿਤ ਇੱਕ ਪ੍ਰਾਈਵੇਟ ਸਕੂਲ ਵਿੱਚ ਨਰਸਰੀ ਜਮਾਤ ਦੇ ਵਿਦਿਆਰਥੀ ਨੇ ਤੀਜੀ ਜਮਾਤ ਵਿੱਚ ਪੜ੍ਹਦੇ 10 ਸਾਲਾ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਜੋ ਵਿਦਿਆਰਥੀ ਦੀ ਖੱਬੀ ਲੱਤ ਵਿੱਚ ਲੱਗੀ।ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਆਪਣੇ ਬੈਗ ਵਿੱਚ ਪਿਸਤੌਲ ਲੈ ਕੇ ਸਕੂਲ ਆਇਆ ਸੀ ਅਤੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਬੱਚੇ ਨੂੰ ਤੁਰੰਤ ਉਪ ਮੰਡਲ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।