Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:31 am

+91 90915 01313 , +91 90916 01313

punjabbanni@gmail.com
punjabbani@yahoo.com

ਮੀਂਹ ਨੇ ਹਿਮਾਚਲ ਪ੍ਰਦੇਸ਼ ’ਚ ਮਚਾਈ ਤਬਾਹੀ: ਦੋ ਥਾਈਂ ਬੱਦਲ ਫਟਣ ਨਾਲ 3 ਮੌਤਾਂ; 40 ਦੇ ਕਰੀਬ ਲੋਕ ਲਾਪਤਾ

ਮੀਂਹ ਨੇ ਹਿਮਾਚਲ ਪ੍ਰਦੇਸ਼ ’ਚ ਮਚਾਈ ਤਬਾਹੀ: ਦੋ ਥਾਈਂ ਬੱਦਲ ਫਟਣ ਨਾਲ 3 ਮੌਤਾਂ; 40 ਦੇ ਕਰੀਬ ਲੋਕ ਲਾਪਤਾ

ਮੀਂਹ ਨੇ ਹਿਮਾਚਲ ਪ੍ਰਦੇਸ਼ ’ਚ ਮਚਾਈ ਤਬਾਹੀ: ਦੋ ਥਾਈਂ ਬੱਦਲ ਫਟਣ ਨਾਲ 3 ਮੌਤਾਂ; 40 ਦੇ ਕਰੀਬ ਲੋਕ ਲਾਪਤਾ
ਸ਼ਿਮਲਾ, 1 ਅਗਸਤ : ਹਿਮਾਚਲ ਪ੍ਰਦੇਸ਼ ਵਿਚ ਬੱਦਲ ਫਟਣ ਦੀਆਂ ਦੋ ਵੱਖ ਵੱਖ ਘਟਨਾਵਾਂ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 40 ਦੇ ਕਰੀਬ ਲਾਪਤਾ ਦੱਸੇ ਜਾਂਦੇ ਹਨ। ਭਾਰੀ ਮੀਂਹ ਨਾਲ ਕਈ ਘਰ ਤੇ ਸੜਕਾਂ ਰੁੜ੍ਹ ਗਈਆਂ ਤੇ ਦੋ ਪਣਬਿਜਲੀ ਪ੍ਰਾਜੈਕਟਾਂ ਨੂੰ ਨੁਕਸਾਨ ਪੁੱਜਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹੰਗਾਮੀ ਬੈਠਕ ਕਰਕੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸ਼ਿਮਲਾ ਦੇ ਐੱਸਪੀ ਸੰਜੀਵ ਕੁਮਾਰ ਗਾਂਧੀ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਸ਼ਿਮਲਾ ਦੀ ਰਾਮਪੁਰ ਸਬ-ਡਿਵੀਜ਼ਨ ਵਿਚ ਸਮਾਗ ਖੁੱਡ (ਨਾਲਾ) ਵਿਚ ਬੱਦਲ ਫਟਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 28 ਹੋਰ ਲਾਪਤਾ ਹਨ। ਦੋ ਵਿਅਕਤੀਆਂ ਨੂੰ ਮੌਕੇ ਉੱਤੇ ਬਚਾਇਆ ਗਿਆ ਹੈ । ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਕਿਹਾ ਕਿ ਬੱਦਲ ਫਟਣ ਦੀ ਘਟਨਾ ਵੱਡੇ ਤੜਕੇ ਇਕ ਵਜੇ ਦੇ ਕਰੀਬ ਦੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਰੁੜ੍ਹਨ ਕਰਕੇ ਰਾਹਤ ਕਾਰਜ ਚੁਣੌਤੀਪੂਰਨ ਬਣ ਗਏ ਹਨ। ਮਾਲੀਆ ਮੰਤਰੀ ਜਗਤ ਸਿੰਘ ਨੇਗੀ ਨੇ ਕਿਹਾ ਕਿ ਸੂਬੇ ਵਿਚ ਭਾਰੀ ਮੀਂਹ ਤੇ ਬੱਦਲ ਫਟਣ ਕਰਕੇ ਵੱਡਾ ਨੁਕਸਾਨ ਹੋਇਆ ਹੈ। ਪ੍ਰਭਾਵਿਤ ਖੇਤਰਾਂ ਵਿਚ ਸੜਕੀ ਸੰਪਰਕ ਟੁੱਟ ਗਿਆ ਹੈ। ਚਾਰ ਪੁਲ ਤੇ ਫੁੱਟਬ੍ਰਿਜ ਰੁੜ੍ਹ ਗਏ ਤੇ ਰਾਹਤ ਕਾਰਜ ਤੇਜ਼ੀ ਨਾਲ ਜਾਰੀ ਹਨ। ਸੇਬ ਦੀ ਫਸਲ ਵੀ ਨੁਕਸਾਨੀ ਗਈ ਹੈ। ਮੌਕੇ ’ਤੇ ਪੁੱਜੇ ਡੀਸੀ ਤੇ ਐੱਸਪੀ ਨੇ ਕਿਹਾ ਕਿ ਐੱਨਡੀਆਰਐੱਫ, ਆਈਟੀਬੀਪੀ, ਪੁਲੀਸ ਤੇ ਹੋਮ ਗਾਰਡਜ਼ ਦੀਆਂ ਟੀਮਾਂ ਨੇ ਰਾਹਤ ਕਾਰਜ ਵਿੱਢ ਦਿੱਤੇ ਹਨ ਤੇ ਲਾਪਤਾ ਵਿਅਕਤੀਆਂ ਦਾ ਖੁਰਾ-ਖੋਜ ਲਾਉਣ ਲਈ ਡਰੋਨਾਂ ਦੀ ਮਦਦ ਲਈ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top