ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ
ਪਟਿਆਲਾ 1 ਅਗਸਤ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ। ਨਵ ਨਿਯੁਕਤ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੂੰ ਅਹੁਦਾ ਸੰਭਾਲਣ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਵੱਖ ਵੱਖ ਅਹੁਦਿਆਂ ’ਤੇ ਕਾਰਜਸ਼ੀਲ ਰਹੇ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਸੁਚੱਜੇ ਪ੍ਰਬੰਧ ਵਧੇਰੇ ਸੁਚਾਰੂ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਦੌਰਾਨ ਨਵ ਨਿਯੁਕਤ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੇ ਕਿਹਾ ਕਿ ਪ੍ਰਬੰਧ ਅੰਦਰ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ’ਚ ਮੀਤ ਮੈਨੇ. ਭਾਗ ਸਿੰਘ ਚੌਹਾਨ, ਮਨਜੀਤ ਸਿੰਘ ਕੌਲੀ, ਸੁਪਰਵਾਈਰ ਮਨਪ੍ਰੀਤ ਸਿੰਘ ਭਲਵਾਨ, ਸ. ਦਰਸ਼ਨ ਸਿੰਘ ਮਹਿਤਾ, ਡਾ. ਬਲਬੀਰ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਹਜੂਰ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
