Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ
ਪਟਿਆਲਾ, 1 ਅਗਸਤ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 56 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ। ਪਹਿਲਾ ਤੋਂ ਜ਼ਿਲ੍ਹੇ ਵਿੱਚ 64 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਹਦਾਇਤ ਜਾਰੀ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਟਿਆਲਾ ਨੂੰ ਰੈਫ਼ਰ ਕੀਤੇ ਜਾਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫ਼ਤ ਦਾ ਸ਼ਿਕਾਰ, ਤਸਕਰੀ ਨਾਲ ਪ੍ਰਭਾਵਿਤ, ਅਪਾਹਜ, ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਿਹਾ ਹੋਵੇ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਹੋਣ ,ਐਚ.ਆਈ.ਵੀ ਏਡਜ਼ ਨਾਲ ਪ੍ਰਭਾਵਿਤ ਬੱਚੇ, ਪੀ.ਐਮ.ਕੇਅਰਜ ਫ਼ਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ ।
ਉਨ੍ਹਾਂ ਦੱਸਿਆ ਕਿ ਮਿਸ਼ਨ ਵਾਸਤੱਲਿਆ ਸਕੀਮ ਦੀ ਗਾਈਡ ਲਾਈਨਜ ਅਨੁਸਾਰ ਇਨ੍ਹਾਂ ਬੱਚਿਆਂ ਪਰਿਵਾਰ ਦੀ ਸ਼ਹਿਰੀ ਖੇਤਰ ਵਿੱਚ 96000 ਰੁਪਏ ਅਤੇ ਗ੍ਰਾਮੀਣ ਖੇਤਰ ਵਿੱਚ 72000 ਰੁਪਏ ਸਲਾਨਾ ਆਮਦਨ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਸਕੀਮ ਸਬੰਧੀ ਜ਼ਿਆਦਾ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਟਿਆਲਾ, ਬਲਾਕ—ਸੀ ਐਕਸਟੈਨਸ਼ਨ, ਰੂਮ ਨੰ:150 ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਸਮਾਂ ਸਵੇਰੇ 9 ਵਜੇ ਤੋਂ ਸਾਮ 5 ਵਜੇ ਤੱਕ ਨੰ 0175—2353523 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top