Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:11 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਪੀ. ਆਰ. ਇਲੈਵਨ ਨੇ ਪੀ. ਸੀ. ਏ. `ਚ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ-ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ

ਡੀ. ਪੀ. ਆਰ. ਇਲੈਵਨ ਨੇ ਪੀ. ਸੀ. ਏ. `ਚ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ-ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ

ਡੀ. ਪੀ. ਆਰ. ਇਲੈਵਨ ਨੇ ਪੀ. ਸੀ. ਏ. `ਚ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ-ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ
ਐੱਸ ਏ ਐੱਸ, 1 ਅਗਸਤ : ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ। ਡੀ.ਪੀ.ਆਰ.ਟੀਮ ਦੇ ਆਦਿਲ ਆਜ਼ਮੀ ਨੂੰ ਹਰਫ਼ਨਮੌਲਾ ਪ੍ਰਦਰਸ਼ਨ ਬਦਲੇ ‘ਮੈਨ ਆਫ਼ ਦਿ ਮੈਚ’ ਚੁਣਿਆ ਗਿਆ।ਬਹੁਤ ਹੀ ਰੋਮਾਂਚਕ ਤੇ ਫਸਵੇਂ ਘੱਟ ਸਕੋਰ ਵਾਲੇ ਮੈਚ ਵਿੱਚ ਡੀ.ਪੀ.ਆਰ. ਟੀਮ ਦੇ ਕਪਤਾਨ ਨਵਦੀਪ ਸਿੰਘ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਦੌੜਾਂ ਬਣਾਈਆਂ। ਡੀ. ਪੀ. ਆਰ. ਵੱਲੋਂ ਆਦਿਲ ਆਜ਼ਮੀ ਨੇ ਸਭ ਤੋਂ ਵੱਧ 21 ਦੌੜਾਂ ਬਣਾਈਆਂ। ਰਣਦੀਪ ਸਿੰਘ ਨੇ 9, ਨਵਦੀਪ ਸਿੰਘ ਗਿੱਲ ਨੇ ਨਾਬਾਦ 6 ਤੇ ਅੰਮ੍ਰਿਤ ਸਿੰਘ ਨੇ ਵੀ 6 ਦੌੜਾਂ ਬਣਾਈਆਂ।ਖੇਡ ਪੱਤਰਕਾਰਾਂ ਦੀ ਟੀਮ ਵੱਲੋਂ ਸੰਦੀਪ ਕੌਸ਼ਿਕ ਨੇ ਤਿੰਨ ਅਤੇ ਗੌਰਵ ਮਰਵਾਹਾ ਤੇ ਲੱਲਨ ਯਾਦਵ ਨੇ ਇਕ-ਇਕ ਵਿਕਟ ਲਈ। 60 ਦੌੜਾਂ ਦੇ ਸਕੋਰ ਦਾ ਪਿੱਛਾ ਕਰਦੀ ਖੇਡ ਪੱਤਰਕਾਰਾਂ ਦੀ ਟੀਮ 10 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਉਤੇ 54 ਦੌੜਾਂ ਹੀ ਬਣਾ ਸਕੀ। ਗੌਰਵ ਮਰਵਾਹਾ ਨੇ ਸਭ ਤੋਂ ਵੱਧ 27 ਦੌੜਾਂ ਬਣਾਈਆਂ ਜਦੋਂ ਕਿ ਰਵੀ ਅਟਵਾਲ ਨੇ 12 ਤੇ ਸੰਜੀਵ ਨੇ ਨਾਬਾਦ 5 ਦੌੜਾਂ ਬਣਾਈਆਂ। ਡੀ. ਪੀ. ਆਰ. ਟੀਮ ਵੱਲੋਂ ਅਮਿਤ ਕੁਮਾਰ, ਜਸਵੰਤ ਸਿੰਘ, ਆਦਿਲ ਆਜ਼ਮੀ ਤੇ ਮੁਕੇਸ਼ ਕੁਮਾਰ ਨੇ ਇਕ-ਇਕ ਵਿਕਟ ਲਈ। ਆਦਿਲ ਨੇ ਇਕ ਕੈਚ ਵੀ ਲਿਆ ਅਤੇ ਇਕ ਖਿਡਾਰੀ ਨੂੰ ਰਨ ਆਊਟ ਕੀਤਾ।
ਯੂ. ਟੀ. ਸੀ. ਏ. ਦੇ ਪ੍ਰਧਾਨ ਸੰਜੇ ਟੰਡਨ ਨੇ ਮੈਨ ਆਫ਼ ਦਿ ਮੈਚ ਪੁਰਸਕਾਰ ਅਤੇ ਦੋਵਾਂ ਟੀਮਾਂ ਨੂੰ ਸਨਮਾਨਤ ਕੀਤਾ। ਦੋਵਾਂ ਟੀਮਾਂ ਤਰਫੋਂ ਸੌਰਭ ਦੁੱਗਲ ਅਤੇ ਨਵਦੀਪ ਸਿੰਘ ਗਿੱਲ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕੀਤੀ।

Advertisement
Advertisement
Advertisement
Advertisement
Scroll to Top