Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:57 am

+91 90915 01313 , +91 90916 01313

punjabbanni@gmail.com
punjabbani@yahoo.com

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ, 2 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐਫਆਈਆਰ ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ਵਿੱਚ ਏਐਸਆਈ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ਵਿੱਚ ਉਪਰੋਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਰਘਵੀਰ ਸਿੰਘ (ਨੰਬਰ 1245/ਪੀ.ਟੀ.ਐਲ.) ਖਿਲਾਫ ਪਟਿਆਲਾ ਜ਼ਿਲੇ ਦੇ ਸਮਾਣਾ ਕਸਬੇ ਦੇ ਵਸਨੀਕ ਸ਼ੈਂਪੀ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਇਹ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਮੁਲਜ਼ਮ ਏਐਸਆਈ ਨੇ ਉਸ ਖ਼ਿਲਾਫ਼ ਥਾਣਾ ਸਮਾਣਾ ਵਿੱਚ ਦਰਜ ਇੱਕ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 27-04-2023 ਨੂੰ ਛੇ ਲੱਖ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਵੀ ਕਰ ਲਏ ਸਨ ਅਤੇ ਬਾਕੀ ਚਾਰ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਸੀ।

Advertisement
Advertisement
Advertisement
Advertisement
Scroll to Top