Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:57 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਕਰ ਰਹੀ ਖਿਲਵਾੜ : ਹਰਚੰਦ ਸਿੰਘ ਬਰਸਟ

ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਕਰ ਰਹੀ ਖਿਲਵਾੜ : ਹਰਚੰਦ ਸਿੰਘ ਬਰਸਟ

ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਕਰ ਰਹੀ ਖਿਲਵਾੜ : ਹਰਚੰਦ ਸਿੰਘ ਬਰਸਟ
ਭਾਜਪਾ ਅਰਵਿੰਦ ਕੇਜਰੀਵਾਲ ਦੀ ਦੇਸ਼ ਪੱਖੀ ਸੋਚ ਨੂੰ ਢਾਹ ਲਾਣ ਦੀ ਕਰ ਰਹੀ ਹੈ ਕੋਸ਼ਿਸ਼
ਅਰਵਿੰਦ ਕੇਜਰੀਵਾਲ ਸਿਰਫ਼ ਇਕ ਬੰਦੇ ਦਾ ਨਾਂ ਨਹੀਂ ਹੈ, ਇਹ ਇੱਕ ਸੋਚ ਹੈ, ਜਿਸ ਨੂੰ ਦਬਾਇਆ ਨਹੀਂ ਜਾ ਸਕਦਾ
ਚੰਡੀਗੜ੍ਹ, 2 ਅਗਸਤ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣਬੂਝ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ ਵਿੱਚ ਬੰਦ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਵਿੱਚ ਦੇਸ਼ ਦੀ ਦਸ਼ਾ ਅਤੇ ਦਿਸ਼ਾ ਨੂੰ ਬਦਲ ਦਿੱਤਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਪਹਿਲਾ ਦਿੱਲੀ ਵਿੱਚ ਮਿਸਾਲੀ ਕੰਮ ਕੀਤੇ, ਜਿਸ ਲਈ ਦਿੱਲੀ ਦੀ ਜਨਤਾ ਨੇ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੋਰ ਸੌਂਪੀ, ਤੇ ਫਿਰ ਪੰਜਾਬ ਦੀ ਜਨਤਾ ਨੇ ਵੀ ਉਨ੍ਹਾਂ ਦੀ ਸੋਚ ਨੂੰ ਅਪਣਾਉਂਦਿਆਂ ਹੋਇਆ ਪੰਜਾਬ ਵਿੱਚ ਇਨ੍ਹੇ ਵੱਡੇ ਬਹੁਤਮਤ ਨਾਲ ਜਿੱਤ ਦਵਾਈ । ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਬੰਦੇ ਦਾ ਨਾਂ ਨਹੀਂ ਹੈ, ਇਹ ਇੱਕ ਸੋਚ ਹੈ, ਜੋ ਦੇਸ਼ ਦੇ ਲੋਕਾਂ ਦੀ ਭਲਾਈ ਲਈ ਕਾਰਜ ਕਰਨ ਤੇ ਯਕੀਨ ਰਖਦੀ ਹੈ। ਇਸ ਨੂੰ ਨਾ ਤਾਂ ਕਦੇ ਦਬਾਇਆ ਜਾ ਸਕਦਾ ਹੈ ਤੇ ਨਾ ਹੀ ਰੋਕਿਆ ਜਾ ਸਕਦਾ ਹੈ। ਇਹ ਦੇਸ਼ ਪੱਖੀ ਸੋਚ ਦਿਨੋਂ-ਦਿਨ ਲੋਕਾਂ ਵਿੱਚ ਫੈਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ। ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਇਸਦੇ ਬਾਵਜੂਦ ਲੋਕ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਰਹੇ। ਇਨ੍ਹਾਂ ਕੁਝ ਕਰਨ ਦੇ ਬਾਵਜੂਦ ਵੀ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਦਾ ਮਨ ਨਹੀਂ ਭਰਿਆ ਤਾਂ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ । ਸ. ਬਰਸਟ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ 22 ਸਾਲਾਂ ਤੋਂ ਸ਼ੂਗਰ ਦੇ ਮਰੀਜ਼ ਹਨ। ਇਸਦੇ ਬਾਵਜੂਦ ਜੇਲ੍ਹ ਵਿੱਚ ਨਾ ਤਾਂ ਉਨ੍ਹਾਂ ਨੂੰ ਸਹੀ ਤਰੀਕੇ ਨਾਲ ਖਾਣਾ ਉਪਲਬਧ ਕਰਵਾਇਆ ਜਾ ਰਿਹਾ ਹੈ, ਨਾ ਹੀ ਦਵਾਇਆਂ ਅਤੇ ਇੰਸੂਲਿਨ ਮੁਹੱਇਆ ਕਰਵਾਇਆ ਜਾ ਰਿਹਾ ਹੈ। ਜੇਲ੍ਹ ਵਿੱਚ ਉਨ੍ਹਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਦਕਿ ਅਜਿਹੀ ਸਥਿਤੀ ਵਿੱਚ ਮਰੀਜ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪੈਂਦਾ ਹੈ। ਪਰ ਕੇਂਦਰ ਦੀ ਭਾਜਪਾ ਸਰਕਾਰ ਅਜਿਹਾ ਨਾ ਕਰਕੇ ਉਨ੍ਹਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੀ ਹੈ। ਭਾਜਪਾ ਇਸ ਪ੍ਰਕਾਰ ਦੇ ਸੰਵਿਧਾਨ ਵਿਰੋਧੀ ਕਾਰਜ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। ਉਹ ਸਾਨੂੰ ਡਰਾ ਨਹੀਂ ਸਕਦੇ। ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ।

Advertisement
Advertisement
Advertisement
Advertisement
Scroll to Top