Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਕੇਜਰੀਵਾਲ ਸਰਕਾਰ ਦੇ ਸ਼ੈਲਟਰ ਹੋਮ `ਚ ਭੇਦਭਰੇ ਢੰਗ ਨਾਲ 20 ਦਿਨਾਂ `ਚ 13 ਬੱਚਿਆਂ ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Friday, 02 August, 2024, 06:48 PM

ਕੇਜਰੀਵਾਲ ਸਰਕਾਰ ਦੇ ਸ਼ੈਲਟਰ ਹੋਮ `ਚ ਭੇਦਭਰੇ ਢੰਗ ਨਾਲ 20 ਦਿਨਾਂ `ਚ 13 ਬੱਚਿਆਂ ਦੀ ਮੌਤ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਰੋਹਿਣੀ ਇਲਾਕੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਅਧੀਨ ਚੱਲਦੇ ਆਸ਼ਾ ਕਿਰਨ ਸ਼ੈਲਟਰ ਹੋਮ ਵਿੱਚ 20 ਦਿਨਾਂ ਅੰਦਰ 13 ਬੱਚਿਆਂ ਦੀ ਰਹੱਸਮਈ ਢੰਗ ਨਾਲ ਮੌਤ ਹੋ ਗਈ ਹੈ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਹੁਣ ਇਸ ਮਾਮਲੇ ਵਿੱਚ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਜੁਲਾਈ ਵਿੱਚ ਦਿੱਲੀ ਦੇ ਰੋਹਿਣੀ ਵਿੱਚ ਆਸ਼ਾ ਕਿਰਨ ਹੋਮ (ਮਾਨਸਿਕ ਤੌਰ `ਤੇ ਅਪਾਹਜਾਂ ਲਈ) ਵਿੱਚ 13 ਮੌਤਾਂ ਹੋਈਆਂ ਹਨ। ਇਹ ਮੌਤਾਂ ਸਿਹਤ ਸੰਬੰਧੀ ਸਮੱਸਿਆਵਾਂ ਅਤੇ ਕੁਪੋਸ਼ਣ ਕਾਰਨ ਹੋਈਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਬੱਚਿਆਂ ਨੂੰ ਸਹੀ ਸਹੂਲਤਾਂ ਨਹੀਂ ਮਿਲ ਰਹੀਆਂ।ਜਨਵਰੀ ਤੋਂ ਹੁਣ ਤੱਕ ਹੋਈਆਂ 27 ਮੌਤਾਂ
ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਇਸ ਸਾਲ ਜਨਵਰੀ ਤੋਂ ਹੁਣ ਤੱਕ ਸ਼ੈਲਟਰ ਹੋਮ ਵਿੱਚ ਕੁੱਲ 27 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ ਪਿਛਲੇ 20 ਦਿਨਾਂ ਵਿੱਚ 13 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਬਾਰੇ ਐਸਡੀਐਮ ਦਾ ਕਹਿਣਾ ਹੈ ਕਿ ਬੱਚਿਆਂ ਦੀ ਮੌਤ ਦੀ ਗਿਣਤੀ ਬਹੁਤ ਜ਼ਿਆਦਾ ਹੈ। ਪਰ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਜਿਸ ਦੀ ਜਾਂਚ ਚੱਲ ਰਹੀ ਹੈ। ਐਸਡੀਐਮ ਦੀ ਰਿਪੋਰਟ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ ਹੈ। ਇਸ `ਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੇ `ਆਪ` ਸਰਕਾਰ `ਤੇ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਇੱਕ ਤੱਥ ਖੋਜ ਟੀਮ ਨੂੰ ਸ਼ੈਲਟਰ ਲਈ ਰਵਾਨਾ ਕੀਤਾ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਦੱਸਿਆ ਕਿ ਇਹ ਟੀਮ ਸ਼ੈਲਟਰ ਹੋਮ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਲੋਕਾਂ ਨਾਲ ਮੁਲਾਕਾਤ ਕਰੇਗੀ ਅਤੇ ਬੱਚਿਆਂ ਦੀ ਮੌਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕਰੇਗੀ।
ਦੂਜੇ ਪਾਸੇ ਇਨ੍ਹਾਂ ਮੌਤਾਂ ਪਿੱਛੇ ਭਾਜਪਾ ਨੇ ਆਮ ਆਦਮੀ ਪਾਰਟੀ ਦੀ ਵੱਡੀ ਲਾਪਰਵਾਹੀ ਦੱਸਿਆ ਹੈ ਅਤੇ ਸ਼ੈਲਟਰ ਹੋਮ ਵਿੱਚ ਘਟੀਆ ਸਹੂਲਤਾਂ ਦੇਣ ਦਾ ਆਰੋਪ ਲਾਇਆ ਹੈ। ਭਾਜਪਾ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਰੇਖਾ ਗੁਪਤਾ ਨੇ ਦੋਸ਼ ਲਾਇਆ ਹੈ ਕਿ ਸ਼ੈਲਟਰ ਹੋਮ ਵਿੱਚ ਬੱਚਿਆਂ ਨੂੰ ਗੰਦਾ ਪਾਣੀ ਪਿਲਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਨਾ ਖਾਣਾ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਜੁਲਾਈ ਵਿੱਚ 17 ਬੱਚਿਆਂ ਦੀ ਮੌਤ ਦਾ ਦਾਅਵਾ ਕਰਦਿਆਂ ਗੁਪਤਾ ਨੇ ਦੋਸ਼ ਲਾਇਆ ਕਿ ਸੱਚਾਈ ਨੂੰ ਛੁਪਾਉਣ ਲਈ ਕਿਸੇ ਨੂੰ ਵੀ ਸ਼ੈਲਟਰ ਹੋਮ ਵਿੱਚ ਨਹੀਂ ਜਾਣ ਦਿੱਤਾ ਜਾ ਰਿਹਾ ।