Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 3:55 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦਾ ਰਾਓ ਆਈ. ਏ. ਐਸ. ਕੋਚਿੰਗ ਸੈਂਟਰ ਦੇਵੇਗਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ

ਦਿੱਲੀ ਦਾ ਰਾਓ ਆਈ. ਏ. ਐਸ. ਕੋਚਿੰਗ ਸੈਂਟਰ ਦੇਵੇਗਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ

ਦਿੱਲੀ ਦਾ ਰਾਓ ਆਈ. ਏ. ਐਸ. ਕੋਚਿੰਗ ਸੈਂਟਰ ਦੇਵੇਗਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਕੋਚਿੰਗ ਸੈਂਟਰ ਦੀ ਬੇਸਮੈਂਟ ਵਿੱਚ ਪਾਣੀ ਭਰ ਜਾਣ ਕਾਰਨ ਮੌਤ ਦੇ ਘਾਟ ਉਤਰੇ ਤਿੰਨ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਰਾਓ ਆਈ. ਏ. ਐਸ. ਅਕੈਡਮੀ ਸਰਕਲ ਨੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਦਿਆਂ 50-50 ਲੱਖ ਰੁਪਏ ਦੇ ਮੁਆਵਜ਼ੇ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ 25-25 ਲੱਖ ਰੁਪਏ ਤੁਰੰਤ ਦਿੱਤੇ ਜਾਣਗੇ ਅਤੇ ਬਾਕੀ 25 ਲੱਖ ਰੁਪਏ ਕੋਚਿੰਗ ਮਾਲਕ ਅਭਿਸ਼ੇਕ ਗੁਪਤਾ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਿੱਤੇ ਜਾਣਗੇ। ਕਈ ਹੋਰ ਕੋਚਿੰਗ ਸੰਸਥਾਵਾਂ ਨੇ ਵੀ ਮੁਆਵਜ਼ੇ ਦਾ ਐਲਾਨ ਕੀਤਾ ਹੈ।ਇਸ ਨਾਲ ਹੀ ਕੋਚਿੰਗ ਸੈਂਟਰ ਵੱਲੋਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਮੁਫਤ ਸਿੱਖਿਆ ਦੀ ਪੇਸ਼ਕਸ਼ ਕੀਤੀ ਗਈ ਹੈ। ਦਰਅਸਲ ਪੁਰਾਣੇ ਰਾਜਿੰਦਰ ਨਗਰ ਵਿੱਚ ਪਿਛਲੇ ਕਈ ਦਿਨਾਂ ਤੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਪ੍ਰਦਰਸ਼ਨ ਕਰ ਰਹੇ ਹਨ । ਦੱਸਣਯੋਗ ਹੈ ਕਿ ਰਾਓ ਕੋਚਿੰਗ ਸੈਂਟਰ ਦੀਆਂ ਦਿੱਲੀ, ਜੈਪੁਰ ਅਤੇ ਬੈਂਗਲੁਰੂ `ਚ ਬ੍ਰਾਂਚਾਂ ਹਨ। ਕੋਚਿੰਗ ਸੈਂਟਰ ਦੇ ਮਾਲਕ ਅਭਿਸ਼ੇਕ ਗੁਪਤਾ ਨੇ ਮੰਨਿਆ ਹੈ ਕਿ ਬੇਸਮੈਂਟ ਵਿੱਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਨੇ ਅਭਿਸ਼ੇਕ ਗੁਪਤਾ ਤੋਂ ਬੇਸਮੈਂਟ ਵਿੱਚ ਲਾਇਬ੍ਰੇਰੀ ਲਈ ਇਜਾਜ਼ਤ ਦੇ ਦਸਤਾਵੇਜ਼ ਮੰਗੇ, ਜੋ ਅਭਿਸ਼ੇਕ ਕੋਲ ਨਹੀਂ ਸਨ। ਅਭਿਸ਼ੇਕ ਨੇ ਕਬੂਲ ਕੀਤਾ ਕਿ ਬੇਸਮੈਂਟ `ਚ ਕੋਈ ਡਰੇਨੇਜ ਸਿਸਟਮ ਨਹੀਂ ਸੀ।ਪ੍ਰਸਿੱਧ ਵਿਕਾਸ ਸਰ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਸੀਂ ਜਾਣਦੇ ਹਾਂ ਕਿ ਕੋਈ ਵੀ ਪੈਸਾ ਬੱਚੇ ਨਾ ਹੋਣ ਦੇ ਦਰਦ ਨੂੰ ਮਿਟਾ ਸਕਦਾ ਹੈ, ਫਿਰ ਵੀ ਇਸ ਦੁੱਖ ਦੀ ਘੜੀ ਵਿੱਚ ਸਾਡੀ ਭਾਈਵਾਲੀ ਨੂੰ ਪ੍ਰਗਟ ਕਰਨ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਕਰਦਿਆਂ ਦ੍ਰਿਸ਼ਟੀ ਆਈ.ਏ.ਐਸ ਚਾਰ ਦੁਖੀ ਪਰਿਵਾਰਾਂ ਨੂੰ 10 ਲੱਖ ਰੁਪਏ (ਹਰੇਕ) ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਜੇਕਰ ਇਸ ਦੁੱਖ ਦੇ ਸਮੇਂ ਦੌਰਾਨ ਜਾਂ ਇਸ ਤੋਂ ਬਾਅਦ, ਅਸੀਂ ਦੁਖੀ ਪਰਿਵਾਰਾਂ ਦੀ ਕਿਸੇ ਹੋਰ ਤਰੀਕੇ ਨਾਲ ਮਦਦ ਕਰ ਸਕਦੇ ਹਾਂ, ਤਾਂ ਅਸੀਂ ਧੰਨਵਾਦੀ ਮਹਿਸੂਸ ਕਰਾਂਗੇ।

Advertisement
Advertisement
Advertisement
Advertisement
Scroll to Top