Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ

ਦੁਆਰਾ: Punjab Bani ਪ੍ਰਕਾਸ਼ਿਤ :Friday, 02 August, 2024, 07:23 PM

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ
ਅੰਮ੍ਰਿਤਸਰ : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ । ਉਨ੍ਹਾਂ ਕਿਹਾ ਕਿ ਇਸ ਘਟਨਾ ਮਗਰੋਂ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ, ਜੋ ਮੁਕੰਮਲ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਇਸ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਤੇ ਸੇਵਾਦਾਰਾਂ ਨਾਲ ਸ਼੍ਰੋਮਣੀ ਕਮੇਟੀ ਹਰ ਪੱਧਰ ਉੱਤੇ ਖੜ੍ਹੀ ਹੈ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਉਨ੍ਹਾਂ ਦੇ ਇਲਾਜ ਦਾ ਖਰਚਾ ਕਰੇਗੀ।ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸੰਵੇਦਨਸ਼ੀਲ ਥਾਵਾਂ ਉੱਤੇ ਆਮ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੰਗਤ ਵੱਲੋਂ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ । ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸੰਵੇਦਨਸ਼ੀਲ ਥਾਵਾਂ ਉੱਤੇ ਆਮ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੰਗਤ ਵੱਲੋਂ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ।