Breaking News ਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂ

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

ਦੁਆਰਾ: Punjab Bani ਪ੍ਰਕਾਸ਼ਿਤ :Friday, 02 August, 2024, 07:46 PM

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
1972 ਮਿਊਨਿਖ ਓਲੰਪਿਕਸ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ ਓਲੰਪਿਕਸ ਵਿੱਚ ਪਛਾੜਿਆ
ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ ‘ਬੀ’ ਦੇ ਆਪਣੇ ਆਖਰੀ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ । ਮੰਤਰੀ ਨੇ ਕਿਹਾ ਕਿ 52 ਸਾਲਾਂ ਬਾਅਦ ਭਾਰਤ ਨੇ ਆਸਟਰੇਲੀਆਈ ਹਾਕੀ ਟੀਮ ਨੂੰ ਉਲੰਪਿਕ ਖੇਡਾਂ ਵਿੱਚ ਹਰਾਇਆ ਹੈ। ਇਸ ਤੋਂ ਪਹਿਲੋਂ ਭਾਰਤ ਨੇ 1972 ਮਿਊਨਿਖ ਓਲੰਪਿਕਸ ਦੌਰਾਨ ਆਸਟ੍ਰੇਲੀਆ ਨੂੰ ਹਰਾਇਆ ਸੀ । ਭਾਰਤੀ ਟੀਮ ਨੂੰ ਅਗਲੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਭਾਰਤੀ ਟੀਮ ਇਸ ਵਾਰ ਵੀ ਤਮਗ਼ਾ ਜ਼ਰੂਰ ਜਿੱਤੇਗੀ । ਜ਼ਿਕਰਯੋਗ ਹੈ ਕਿ ਅੱਜ ਦੇ ਮੈਚ ਵਿੱਚ ਅਭਿਸ਼ੇਕ ਨੇ 12ਵੇਂ ਮਿੰਟ ਵਿੱਚ ਗੋਲ ਕੀਤਾ ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ 13ਵੇਂ ਅਤੇ 32ਵੇਂ ਮਿੰਟ ਵਿੱਚ ਗੋਲ ਕੀਤੇ। ਆਸਟ੍ਰੇਲੀਆ ਲਈ ਟੌਮ ਕ੍ਰੇਗ ਨੇ 25ਵੇਂ ਮਿੰਟ ‘ਚ ਜਦਕਿ ਬਲੇਕ ਗੋਵਰਸ ਨੇ 55ਵੇਂ ਮਿੰਟ ‘ਚ ਗੋਲ ਕੀਤਾ । ਦੱਸਣਯੋਗ ਹੈ ਕਿ ਇਸ ਸਮੇਂ ਭਾਰਤ ਆਪਣੇ ਪੂਲ ਬੀ ਵਿੱਚ ਦੂਜੇ ਸਥਾਨ ‘ਤੇ ਹੈ।