ਥਾਣਾ ਸਿਵਲ ਲਾਈਨ ਪੁਲਸ ਪਟਿਆਲਾ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 03 August, 2024, 11:38 AM

ਥਾਣਾ ਸਿਵਲ ਲਾਈਨ ਪੁਲਸ ਪਟਿਆਲਾ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇਚਾਲਕ ਵਿਰੁੱਧ ਕੇਸ ਦਰਜ
ਪਟਿਆਲਾ, 3 ਅਗਸਤ () : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਸਿ਼ਕਾਇਤਕਰਤਾ ਸੰਜੇ ਸਿੰਘ ਪੁੱਤਰ ਹਰਦਵਾਰੀ ਸਿੰਘ ਵਾਸੀ ਕ੍ਰਿਸ਼ਨਾ ਕਾਲੋਨੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਜੇ ਨੇ ਦੱਸਿਆ ਕਿ 1 ਅਗਸਤ ਨੂੰ ਉਸਦੇ ਪਿਤਾ ਸਕੂਟਰੀ ਤੇ ਸਵਾਰ ਹੋ ਕੇ ਪਾਸੀ ਰੋਡ ਪਟਿਆਲਾ ਕੋਲ ਜਾ ਰਹੇ ਸਨ ਕਿ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇਉਸਦੇ ਪਿਤਾ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ।