ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 02 August, 2024, 12:49 PM

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ
ਵਾਸ਼ਿੰਗਟਨ, 2 ਅਗਸਤ ()- ਅਮਰੀਕਾ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 10 ਮਿਲੀਅਨ ਅਮਰੀਕੀ ਡਾਲਰ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਨਿਆਂ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਨਿਆਂ ਵਿਭਾਗ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਫਰਿਜ਼ਨੋ, ਕੈਲੀਫੋਰਨੀਆ ਦੇ 28 ਸਾਲਾ ਸਿਮਰਨਜੀਤ ਸਿੰਘ ਅਤੇ 19 ਸਾਲਾ ਗੁਸਿਮਰਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਨਾਗਰਿਕਾਂ ‘ਤੇ ਨਸ਼ਾ ਤਸਕਰੀ ਦੇ ਦੋਸ਼ ਹਨ।