ਕਾਂਗਰਸ ਤੇ ਭ੍ਰਿਸ਼ਟਾਚਾਰ ਕਦੇ ਵੀ ਇੱਕ ਦੂਜੇ ਤੋਂ ਦੂਰ ਨਹੀਂ ਰਹਿ ਸਕਦੇ : ਹਰਸਿਮਰਤ ਬਾਦਲ
ਦੁਆਰਾ: Punjab Bani ਪ੍ਰਕਾਸ਼ਿਤ :Friday, 02 August, 2024, 01:47 PM
ਕਾਂਗਰਸ ਤੇ ਭ੍ਰਿਸ਼ਟਾਚਾਰ ਕਦੇ ਵੀ ਇੱਕ ਦੂਜੇ ਤੋਂ ਦੂਰ ਨਹੀਂ ਰਹਿ ਸਕਦੇ : ਹਰਸਿਮਰਤ ਬਾਦਲ
ਚੰਡੀਗੜ ੍ਹ: ਲੋਕ ਸਭਾ ਦੇ ਮੌਨਸੂਨ ਇਜਲਾਸ `ਚ ਹਿੱਸਾ ਲੈਣ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਕਾਂਗਰਸ `ਤੇ ਤਿੱਖਾ ਹਮਲਾ ਬੋਲਦਿਆਂ ਸਪੱਸ਼ਟ ਆਖਿਆ ਕਿ ਕਾਂਗਰਸ ਤੇ ਭ੍ਰਿਸ਼ਟਾਚਾਰ ਕਦੇ ਵੀ ਇੱਕ ਦੂਜੇ ਤੋਂ ਦੂਰ ਨਹੀਂ ਰਹਿ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ।ਇਥੇ ਹੀ ਬਸ ਨਹੀਂ ਉਨ੍ਹਾਂ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਵੀ ਆੜੇ ਹੱਥੀਂ ਲਿਆ ਹੈ।