Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:37 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਡਰ-14 ਵਾਲੀਬਾਲ ਵਿੱਚ ਸ਼ੇਰਮਾਜਰਾ ਅਤੇ ਖੋ-ਖੋ ਵਿੱਚ ਫੀਲਖਾਨਾ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਡਰ-14 ਵਾਲੀਬਾਲ ਵਿੱਚ ਸ਼ੇਰਮਾਜਰਾ ਅਤੇ ਖੋ-ਖੋ ਵਿੱਚ ਫੀਲਖਾਨਾ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਡਰ-14 ਵਾਲੀਬਾਲ ਵਿੱਚ ਸ਼ੇਰਮਾਜਰਾ ਅਤੇ ਖੋ-ਖੋ ਵਿੱਚ ਫੀਲਖਾਨਾ ਨੇ ਹਾਸਲ ਕੀਤਾ ਪਹਿਲਾ ਸਥਾਨ
ਪਟਿਆਲਾ ()- ਜ਼ੋਨ ਪਟਿਆਲ-2 ਦੇ ਮੁੰਡਿਆਂ ਦੇ ਜ਼ੋਨਲ ਟੂਰਨਾਮੈਂਟ ਦੀ ਸ਼ੁਰੂਆਤ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਵਿਖੇ ਹੋਈ। ਮੁੰਡਿਆਂ ਦੇ ਜ਼ੋਨਲ ਟੂਰਨਾਮੈਂਟ ਦੇ ਪਹਿਲੇ ਦਿਨ ਵਾਲੀਵਾਲ, ਜੂਡੋ, ਬਾਸਕਿਟਬਾਲ, ਕੱਬਡੀ, ਖੋ-ਖੋ ਅਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ। ਵਾਲੀਬਾਲ ਅੰਡਰ-14 (ਮੁੰਡੇ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਮੈਣ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਖੋ-ਖੋ ਅੰਡਰ-14 (ਮੁੰਡੇ) ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧਬਲਾਨ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਸਨੌਰੀ ਗੇਟ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਦੱਸਿਆ ਨੇ ਜ਼ੋਨਲ ਖੇਡਾਂ ਵਿੱਚ ਲਗਭਗ ਹਰੇਕ ਸਕੂਲ ਦੇ ਖਿਡਾਰੀ ਵਧੀਆਂ ਪ੍ਰਦਰਸ਼ਨ ਕਰ ਰਹੇ ਹਨ। ਹਰੇਕ ਖੇਡ ਵਿੱਚ ਨਜ਼ਦੀਕੀ ਮੁਕਾਬਲੇ ਵੇਖਣ ਨੂੰ ਮਿਲ ਰਹੇ ਹਨ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਖਿਡਾਰੀਆਂ ਨੂੰ ਹਰੇਕ ਸਹੂਲਤ ਦਿਤੀ ਜਾ ਰਹੀ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਖਿਡਾਰੀ ਨੂੰ ਕੋਈ ਵੀ ਸਮੱਸਿਆ ਨਾ ਆਵੇ।ਇਸ ਮੌਕੇ ਸ੍ਰੀਮਤੀ ਤੇਜਵਿੰਦਰ ਕੌਰ (ਲੈਕ.), ਸ੍ਰੀਮਤੀ ਰੁਪਿੰਦਰ ਕੌਰ (ਲੈਕ.), ਸ੍ਰੀ ਅਨਿਲ ਕੁਮਾਰ (ਡੀ.ਪੀ.ਈ.), ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.), ਸ੍ਰੀ ਪੁਨੀਤ ਚੋਪੜਾ (ਡੀ.ਪੀ.ਈ.), ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ.), ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ.), ਸ੍ਰੀ ਗੁਰਪ੍ਰੀਤ ਸਿੰਘ (ਡੀ.ਪੀ.ਈ.), ਸ੍ਰੀ ਯਸ਼ਦੀਪ ਸਿੰਘ (ਲੈਕ.), ਸ੍ਰੀਮਤੀ ਸੁਮਨ ਕੁਮਾਰੀ (ਡੀ.ਪੀ.ਈ), ਸ੍ਰੀਮਤੀ ਪਰਮਿੰਦਰਜੀਤ ਕੌਰ (ਡੀ.ਪੀ.ਈ.), ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ), ਸ੍ਰੀਮਤੀ ਵਰਿੰਦਰ ਕੌਰ (ਡੀ.ਪੀ.ਈ.), ਸ੍ਰੀਮਤੀ ਰਾਜਵਿੰਦਰ ਕੌਰ (ਲੈਕ.), ਸ੍ਰੀਮਤੀ ਸਿਮਨਦੀਪ ਕੌਰ (ਡੀ.ਪੀ.ਈ.), ਸ੍ਰੀਮਤੀ ਰੁਪਿੰਦਰ ਕੌਰ (ਡੀ.ਪੀ.ਈ.), ਸ੍ਰੀਮਤੀ ਯਾਦਵਿੰਦਰ ਕੌਰ (ਡੀ.ਪੀ.ਈ.), ਸ੍ਰੀਮਤੀ ਜ਼ਾਹਿਦਾ ਕੂਰੈਸ਼ੀ (ਡੀ.ਪੀ.ਈ.), ਸ੍ਰੀ ਅਮੋਲਕ ਸਿੰਘ (ਪੀ.ਟੀ.ਆਈ.), ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਮਨਪ੍ਰੀਤ ਸਿੰਘ , ਸ੍ਰੀ ਗੁਰਦੀਪ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

Advertisement
Advertisement
Advertisement
Advertisement
Scroll to Top