ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਔਰਤਾਂ ਲਈ ਮੁਫਤ ਬੱਸ ਸੇਵਾ ਵਾਪਸ ਲੈਣ ਦੇ ਫ਼ੈਸਲੇ ਦਾ ਕੀਤਾ ਵਿਰੋਧ
ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਔਰਤਾਂ ਲਈ ਮੁਫਤ ਬੱਸ ਸੇਵਾ ਵਾਪਸ ਲੈਣ ਦੇ ਫ਼ੈਸਲੇ ਦਾ ਕੀਤਾ ਵਿਰੋਧ
ਪਟਿਆਲਾ, 2 ਅਗਸਤ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਬੱਸ ਸੇਵਾ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ, ਇਸ ਕਦਮ ਨੂੰ ਇਸ ਸਕੀਮ ਦਾ ਲਾਭ ਲੈ ਰਹੀਆਂ ਔਰਤਾਂ ਦੇ ਭਰੋਸੇ ਨਾਲ ਧੋਖਾ ਕਰਾਰ ਦਿੱਤਾ ਹੈ । ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ, “ਮੁਫ਼ਤ ਬੱਸ ਸੇਵਾ ਕੈਪਟਨ ਅਮਰਿੰਦਰ ਸਿੰਘ ਜੀ ਦੀ ਇਕ ਪ੍ਰਮੁੱਖ ਯੋਜਨਾ ਸੀ, ਜਿਸ ਦਾ ਪੰਜਾਬ ਦੀਆਂ ਔਰਤਾਂ ਨੂੰ ਬਹੁਤ ਲਾਭ ਹੋਇਆ ਹੈ। ਇਹ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਸਵੈ-ਸਮਰੱਥਾ ਬਣਾਉਣ ਲਈ ਇੱਕ ਕ੍ਰਾਂਤੀਕਾਰੀ ਕਦਮ ਸੀ। ਇਸ ਸੇਵਾ ਨੂੰ ਵਾਪਸ ਲੈ ਕੇ, ‘ਆਪ’ ਸਰਕਾਰ ਔਰਤਾਂ ਨੂੰ ਹਨੇਰੇ ਯੁੱਗ ਵਿੱਚ ਧੱਕ ਰਹੀ ਹੈ । ਆਪ ਸਰਕਾਰ ਦਾ ਵਿੱਤੀ ਤੰਗੀ ਦਾ ਬਹਾਨਾ ਅਸਵੀਕਾਰਨਯੋਗ ਹੈ। ਝੂਠੇ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ‘ਤੇ ਹਰ ਸਾਲ 700 ਕਰੋੜ ਰੁਪਏ ਬਰਬਾਦ ਕਰਨ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਫੰਡ ਔਰਤਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਅਲਾਟ ਕਰਨੇ ਚਾਹੀਦੇ ਹਨ। ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਔਰਤਾਂ ਲਈ ਮੁਫਤ ਬੱਸ ਸੇਵਾ ਜਾਰੀ ਰੱਖੋ,” ਉਨ੍ਹਾਂ ਨੇ ਅੱਗੇ ਕਿਹਾ । ਇਹ ਸਕੀਮ ਉਨ੍ਹਾਂ ਹਜ਼ਾਰਾਂ ਔਰਤਾਂ ਲਈ ਜੀਵਨ ਰੇਖਾ ਰਹੀ ਹੈ ਜੋ ਆਪਣੀਆਂ ਰੋਜ਼ਾਨਾ ਲੋੜਾਂ ਲਈ ਜਨਤਕ ਟਰਾਂਸਪੋਰਟ ‘ਤੇ ਨਿਰਭਰ ਕਰਦੀਆਂ ਹਨ। ਇਸ ਨੂੰ ਵਾਪਸ ਲੈਣ ਨਾਲ ਪੇਂਡੂ ਔਰਤਾਂ, ਵਿਦਿਆਰਥੀਆਂ ਅਤੇ ਕੰਮਕਾਜੀ ਵਰਗ ਦੀਆਂ ਔਰਤਾਂ ਜੋ ਨਿੱਜੀ ਆਵਾਜਾਈ ਤੇ ਖ਼ਰਚ ਨਹੀਂ ਕਰ ਸਕਦੀਆਂ ਹਨ, ਨੂੰ ਸਪਸ਼ਟ ਤੌਰ ‘ਤੇ ਪ੍ਰਭਾਵਿਤ ਕਰੇਗੀ। ‘ਆਪ’ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਹਨ – ਉਹ ਲੋਕਾਂ ਦੀ ਭਲਾਈ ਨਾਲੋਂ ਆਪਣੀ ਪਾਰਟੀ ਦੇ ਅਕਸ ਦੀ ਪਰਵਾਹ ਜਾਦਾ ਕਰਦੇ ਹਾਂ, ਅਸੀਂ ਉਨ੍ਹਾਂ ਨੂੰ ਇਸ ਤੋਂ ਭੱਜਣ ਨਹੀਂ ਦੇਵਾਂਗੇ, ਇਸ ਫੈਸਲੇ ਦਾ ਵਿਰੋਧ ਕਰਨ ਅਤੇ ਔਰਤਾਂ ਦੇ ਹੱਕਾਂ ਲਈ ਲੜਨ ਲਈ ਭਾਜਪਾ ਪੰਜਾਬ ਮਹਿਲਾ ਮੋਰਚਾ ਰਾਜ ਭਰ ਵਿੱਚ ਧਰਨੇ ਅਤੇ ਰੈਲੀਆਂ ਦਾ ਆਯੋਜਨ ਵੀ ਕਰੇਗਾ।”