Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:41 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਪਟਿਆਲਾ, 2 ਅਗਸਤ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 5 ਅਗਸਤ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਦੇ ਸੇਲਜ਼ ਅਫ਼ਸਰ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਦੇ ਐਫ.ਸੀ.ਓ, ਡੀ.ਓ., ਏ.ਬੀ. ਤੇ ਬੀ.ਐਮ. ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਚਾਹਵਾਨ ਅਤੇ ਯੋਗ ਉਮੀਦਵਾਰ ਆਈ.ਐਫ.ਐਮ ਫਿਨਕੋਚ ਗਲੋਬਲ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਲਈ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 21-26 ਸਾਲ ਅਤੇ ਅੰਨਪੂਰਨਾ ਫਾਈਨਾਂਸ ਪ੍ਰਾਈਵੇਟ ਲਿਮਟਿਡ ਪਟਿਆਲਾ ਕੰਪਨੀ ਲਈ ਤਜਰਬਾ 1 ਤੋਂ 4 ਸਾਲ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਪਾਸ, ਉਮਰ 18-32 ਸਾਲ ਹੋਵੇ, ਅਤੇ ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।

Advertisement
Advertisement
Advertisement
Advertisement
Scroll to Top