ਰਾਜਪੁਰਾ ਪੁਲਸ ਨੇ ਕੀਤਾ ਅੱਠ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ

ਰਾਜਪੁਰਾ ਪੁਲਸ ਨੇ ਕੀਤਾ ਅੱਠ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ
ਰਾਜਪੁਰਾ, 30 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਦਮਨ ਪੁੱਤਰ ਲੱਖ ਬਹਾਦਰ ਵਾਸੀ ਐਸ. ਐਮ. ਰੋਡ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 118, 126, 351 (2), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਾਰਸ ਵਾਸੀ ਗਗਨ ਵਿਹਾਰ ਰਾਜਪੁਰਾ, ਗੁਰੀ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ, ਬੋਬੀ ਵਾਸੀ ਨੇੜੇ ਨਗਰ ਖੇੜਾ ਪੁਰਾਣਾ ਰਾਜਪੁਰਾ ਅਤੇ ਪੰਜ ਚਾਰ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਮਨ ਨੇ ਦੱਸਿਆ ਕਿ 26 ਜੁਲਾਈ ਨੂੰ ਉਹ ਇਸਲਾਮਪੁਰ ਦੇ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਦੀ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੁਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
