ਈ. ਡੀ ਅਦਾਲਤ ਨੇ ਬਹੁ-ਕਰੋੜੀ ਡਰੱਗ ਸਮਗਲਰ ਭੋਲਾ ਨੂੰ ਠਹਿਰਾਇਆ ਦੋਸ਼ੀ

ਈ. ਡੀ ਅਦਾਲਤ ਨੇ ਬਹੁ-ਕਰੋੜੀ ਡਰੱਗ ਸਮਗਲਰ ਭੋਲਾ ਨੂੰ ਠਹਿਰਾਇਆ ਦੋਸ਼ੀ
ਚੰਡੀਗੜ੍ਹ : ਪੰਜਾਬ `ਚ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਈ. ਡੀ. ਦੀ ਵਿਸ਼ੇਸ਼ ਅਦਾਲਤ `ਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ. ਐਸ. ਪੀ. ਜਗਦੀਸ਼ ਭੋਲਾ ਸਮੇਤ 17 ਮੁਲਜ਼ਮਾਂ ਦੋਸ਼ੀ ਠਹਿਰਾਇਆ ਗਿਆ ਹੈ।ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਜਗਦੀਸ਼ ਭੋਲਾ ਨੂੰ 10 ਦੀ ਸਜ਼ਾ ਸੁਣਾਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜਗਦੀਸ਼ ਭੋਲਾ ਨੂੰ ਵੀਡੀਓ ਕਾਨਫਰਾਂਸਿੰਗ ਜ਼ਰੀਏ ਪੇਸ਼ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਜਗਦੀਸ਼ ਭੋਲਾ `ਤੇ ਨਸ਼ਾ ਤਸਕਰੀ ਦੀ ਕਮਾਈ ਤੋਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ।ਇਹ ਮਾਮਲਾ ਸਾਲ 2013 ਵਿੱਚ ਸਾਹਮਣੇ ਆਇਆ ਸੀ। ਜਦੋਂ ਪੰਜਾਬ ਪੁਲਿਸ ਨੇ ਅਰਜੁਨ ਐਵਾਰਡੀ ਪਹਿਲਵਾਨ ਰੁਸਤਮ-ਏ-ਹਿੰਦ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਬਰਖਾਸਤ ਕਰ ਦਿੱਤਾ ਸੀ। ਫਿਰ ਖੁਲਾਸਾ ਹੋਇਆ ਕਿ ਇਹ ਰੈਕੇਟ ਪੰਜਾਬ ਤੋਂ ਬਾਹਰਲੇ ਦੇਸ਼ਾਂ ਤੱਕ ਫੈਲਿਆ ਹੋਇਆ ਸੀ। ਬਹੁ ਕਰੋੜੀ ਡਰੱਗ ਰੈਕਟ ਵਿੱਚ ਜਗਦੀਸ਼ ਭੋਲਾ ਮੁਲਜ਼ਮ ਹਨ। ਇਹ ਮਾਮਲਾ 6000 ਕਰੋੜ ਦਾ ਰੈਕਟ ਦੱਸਿਆ ਜਾ ਰਿਹਾ ਹੈ। 2019 ਵਿੱਚ ਇਸੇ ਮਾਮਲੇ ਵਿੱਚ ਅਦਾਲਤ ਵੱਲੋਂ 25 ਲੋਕਾਂ ਨੂੰ ਸਜ਼ਾ ਵੀ ਸੁਣਾਈ ਗਈ ਸੀ।
