Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:49 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰੀ ਮੀਂਹ ਦੌਰਾਨ ਕੇਰਲ ਵਿਚ ਜ਼ਮੀਨ ਖਿਸਕਣ ਕਾਰਨ 57 ਵਿਅਕਤੀਆਂ ਦੀ ਮੌਤ

ਭਾਰੀ ਮੀਂਹ ਦੌਰਾਨ ਕੇਰਲ ਵਿਚ ਜ਼ਮੀਨ ਖਿਸਕਣ ਕਾਰਨ 57 ਵਿਅਕਤੀਆਂ ਦੀ ਮੌਤ

ਭਾਰੀ ਮੀਂਹ ਦੌਰਾਨ ਕੇਰਲ ਵਿਚ ਜ਼ਮੀਨ ਖਿਸਕਣ ਕਾਰਨ 57 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ, 30 ਜੁਲਾਈ : ਕੇਰਲ ਦੇ ਪਹਾੜੀ ਖੇਤਰ ਵਾਇਨਾਡ ਵਿੱਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਹੁਣ ਤੱਕ ਤਿੰਨ ਬੱਚਿਆਂ ਸਮੇਤ 57 ਵਿਅਕਤੀਆਂ ਦੀ ਮੌਤ ਹੋ ਗਈ ਹੈ। ਲਗਾਤਰ ਪੈ ਰਹੇ ਮੀਂਹ ਕਾਰਨ ਵੱਖ ਵੱਖ ਜਗ੍ਹਾਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਕਈ ਵਿਅਕਤੀ ਮਲਬੇ ਹੇਠਾਂ ਦਬ ਗਏ। ਕੇਰਲ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਦੱਸਿਆ ਕਿ ਫਾਇਰ ਵਿਭਾਗ ਅਤੇ ਐਨ. ਡੀ. ਆਰ. ਐੱਫ.਼ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਲਈ ਅਭਿਆਨ ਜਾਰੀ ਹੈ।
ਇਸ ਘਟਨਾ ਸਬੰਧੀ ਦੁੱਖ ਜਤਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿਚ ਮਾਰੇ ਗਏ ਹਰ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿਚੋਂ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ ਪੰਜਾਹ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਸੂਬੇ ਦੇ ਮਾਲ ਮੰਤਰੀ ਕੇ. ਰਾਜਨ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਜ਼ਖਮੀ ਹੋਏ 70 ਤੋ ਜ਼ਿਆਦਾ ਵਿਅਕਤੀਆਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ ਜ਼ਮੀਨ ਖਿਸਕਣ ਕਾਰਨ ਮੰਡਕਈ, ਚੂਰਲਮਾਲਾ, ਅੱਟਮਾਲਾ ਅਤੇ ਨੂਲਪੁਝਾ ਪਿੰਡ ਪ੍ਰਭਾਵਿਤ ਹੋਏ ਹਨ। ਭਾਰੀ ਮੀਂਹ ਕਾਰਨ ਕਈ ਮਕਾਨ ਢਹਿ ਗਏ ਅਤੇ ਨਦੀਆਂ ਤੇਜ਼ੀ ਨਾਲ ਵਹਿ ਰਹੀਆਂ ਹਨ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਕਰਮਨਠੋਡੁ ਨਦੀ ’ਤੇ ਬਾਣਾਸੁਰ ਸਾਗਰ ਦੇ ਬੰਨ੍ਹ ਖੋਲ੍ਹ ਦਿੱਤੇ ਗਏ ਹਨ ਅਤੇ ਹੇਠਲੇ ਖੇਤਰ ਵਿਚ ਰਹਿਣ ਵਾਲੇ ਲੋਕਾਂ ਲਈ ਚਿਤਾਵਨੀ ਜਾਰੀ ਕਾਤੀ ਗਈ ਹੈ।
ਜ਼ਮੀਨ ਕਾਰਨ ਹੋਏ ਹਾਦਸਿਆਂ ਦੇ ਰਾਹਤ ਕਾਰਜਾਂ ਲਈ ਕੇਰਲ ਸਰਕਾਰ ਨੇ ਭਾਰਤੀ ਸੈਨਾ ਦੀ ਮਦਦ ਮੰਗੀ ਹੈ, ਸੂਚਨਾ ਅਧਿਕਾਰੀ ਨੇ ਦੱਸਿਆ ਕਿ 122 ਇੰਟਫੈਂਟਰੀ ਬਟਾਲੀਅਨ ਮਦਰਾਸ ਸੈਕਿੰਡ-ਇੰਨ-ਕਮਾਂਡ ਦੇ 43 ਜਵਾਨਾਂ ਦੀ ਟੀਮ ਨੂੰ ਰਾਹਤ ਕਾਰਜਾਂ ਲਈ ਤੈਨਾਤ ਕੀਤਾ ਗਿਆ ਹੈ। ਇਸ ਟੀਮ ਵਿਚ ਇਕ ਮੈਡੀਕਲ ਅਫ਼ਸਰ, ਦੋ ਜੇਸੀਓ ਅਤੇ 40 ਸੈਨਿਕ ਸ਼ਾਮਲ ਹਨ।

Advertisement
Advertisement
Advertisement
Advertisement
Scroll to Top