Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ `ਚ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਅੱਠ ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ

ਪੰਜਾਬੀ ਯੂਨੀਵਰਸਿਟੀ `ਚ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਅੱਠ ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ

ਪੰਜਾਬੀ ਯੂਨੀਵਰਸਿਟੀ `ਚ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਅੱਠ ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ
ਪਟਿਆਲਾ, 30 ਜੁਲਾਈ : ਪੰਜਾਬੀ ਯੂਨੀਵਰਸਿਟੀ ਵਿਚਲੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ ਦੇ ਵਿਸ਼ੇ ਉੱਤੇ ਕਰਵਾਇਆ ਗਿਆ ਅੱਠ-ਰੋਜ਼ਾ ਓਰੀਐਂਟੇਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਦੇਸ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 150 ਅਧਿਆਪਕਾਂ ਨੇ ਆਨਲਾਈਨ ਵਿਧੀ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਦੇ ਦੇਸ ਦੀਆਂ ਨਾਮੀ ਅਤੇ ਪ੍ਰਮੁੱਖ ਸੰਸਥਾਵਾਂ ਜਿਵੇਂ ਕਿ ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ਇਸਰੋ), ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐੱਮ.), ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਇੰਡੀਅਨ ਇੰਸਟੀਚਿਊਟ ਆਫ਼ ਐਜੂਕੇਸ਼ਨ (ਆਈ.ਆਈ.ਈ.), ਕੇਂਦਰੀ ਅਤੇ ਰਾਜ ਦੀਆਂ ਯੂਨੀਵਰਸਿਟੀਆਂ ਤੋਂ ਵੱਖ-ਵੱਖ ਚੌਦਾਂ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਸਿੱਧ ਅਕਾਦਮਿਕ ਸ਼ਖ਼ਸੀਅਤਾਂ ਨੇ ਮਾਹਿਰ ਵਜੋਂ ਆਪਣੇ ਵਿਚਾਰ ਪ੍ਰਗਟਾਏ। ਇਨ੍ਹਾਂ ਮਾਹਿਰਾਂ ਵੱਲੋਂ ਪ੍ਰੋਗਰਾਮ ਵਿੱਚ ਭਾਗ ਲੈ ਰਹੇ ਅਧਿਆਪਕਾਂ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਉਣ ਹਿਤ ਭਾਸ਼ਣ ਦਿੱਤੇ। ਆਂਧਰਾ ਪ੍ਰਦੇਸ਼ ਦੀ ਸੈਂਟਰਲ ਕਬਾਇਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਟੀ.ਵੀ. ਕਟੀਮਨੀ, ਜੋ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਖਰੜੇ ਸੰਬੰਧੀ ਕਮੇਟੀ ਦੇ ਮੈਂਬਰ ਵੀ ਹਨ ਅਤੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਦੇ ਵਿਕਾਸ ਲਈ ਰਾਸ਼ਟਰੀ ਸੰਚਾਲਨ ਕਮੇਟੀ ਦੇ ਮੈਂਬਰ ਹਨ, ਨੇ ਵੀ ਇਸ ਪ੍ਰੋਗਰਾਮ ਦੌਰਾਨ ਮਾਹਿਰ ਵਜੋਂ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਰਮਨ ਮੈਣੀ ਨੇ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਅਗਲਾ ਓਰੀਐਂਟੇਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ 01 ਅਗਸਤ, 2024 ਤੋਂ ਸ਼ੁਰੂ ਹੋਣਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਚਾਹਵਾਨ ਅਧਿਆਪਕ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top