Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀ 'ਆਪ' ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਾਲੇ ਹੰਕਾਰ ਦੇ ਟਕਰਾਅ ਨੇ ਪੰਜਾਬੀਆਂ ਨੂੰ ਖ਼ਤਰੇ 'ਚ ਪਾਇਆ: ਬਾਜਵਾ

ਪੰਜਾਬ ਦੀ 'ਆਪ' ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਾਲੇ ਹੰਕਾਰ ਦੇ ਟਕਰਾਅ ਨੇ ਪੰਜਾਬੀਆਂ ਨੂੰ ਖ਼ਤਰੇ 'ਚ ਪਾਇਆ: ਬਾਜਵਾ

ਪੰਜਾਬ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਾਲੇ ਹੰਕਾਰ ਦੇ ਟਕਰਾਅ ਨੇ ਪੰਜਾਬੀਆਂ ਨੂੰ ਖ਼ਤਰੇ ‘ਚ ਪਾਇਆ: ਬਾਜਵਾ
ਚੰਡੀਗੜ੍ਹ, 30 ਜੁਲਾਈ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ ‘ਤੇ ਲਗਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ । ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਪ੍ਰਧਾਨ ਮੰਤਰੀ ਸਕੂਲ ਫ਼ਾਰ ਰਾਈਜ਼ਿੰਗ ਇੰਡੀਆ (ਪੀ.ਐੱਮ. ਸ਼੍ਰੀ) ਸਕੀਮ ਨੂੰ ਲਾਗੂ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ, ਜਿਸ ਤੋਂ ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰਾਲੇ ਨੇ ਸੂਬੇ ਨੂੰ ਸਰਵ ਸਿੱਖਿਆ ਅਭਿਆਨ (ਐਸ.ਐਸ.ਏ.) ਤਹਿਤ ਫ਼ੰਡਾਂ ਨੂੰ ਬੰਦ ਕਰ ਦਿੱਤਾ ਸੀ ਕਿਉਂਕਿ ਪੰਜਾਬ ਸਰਕਾਰ ਨੇ ਸਕੂਲ ਅਪਗ੍ਰੇਡ ‘ਚ ਵਿੱਚ ਹਿੱਸਾ ਲੈਣ ਤੋਂ ਮਨਾ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵਿਚਾਲੇ ਹੰਕਾਰ ਦਾ ਟਕਰਾਅ ਪੰਜਾਬੀ ਵਿਦਿਆਰਥੀਆਂ ਦੀ ਸਿੱਖਿਆ ਨੂੰ ਖ਼ਤਰੇ ਵਿਚ ਪਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਦੋਵੇਂ ਸੱਤਾਧਾਰੀ ਪਾਰਟੀਆਂ ਨੂੰ ਪੰਜਾਬੀਆਂ ਦੀ ਬਿਹਤਰੀ ਲਈ ਅੱਗੇ ਵਧਣਾ ਚਾਹੀਦਾ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਹੁਣ ਐਸਐਸਏ ਤਹਿਤ 515 ਕਰੋੜ ਰੁਪਏ ਮਿਲਣ ਦੀ ਉਮੀਦ ਹੈ। ਹਾਲਾਂਕਿ, ਕੇਂਦਰ ਸਰਕਾਰ ਨੇ ਅਜੇ ਤੱਕ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਤਹਿਤ 600 ਕਰੋੜ ਰੁਪਏ ਅਤੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਤਹਿਤ 7000 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ । ਬਾਜਵਾ ਨੇ ਕਿਹਾ ਕਿ ਮੈਂ ਪੰਜਾਬ ਦੀ ‘ਆਪ’ ਸਰਕਾਰ ਨੂੰ ਜ਼ੋਰ ਦੇ ਕੇ ਕਹਿੰਦਾ ਹਾਂ ਕਿ ਉਹ ਆਪਣੀ ਹਉਮੈ ਨੂੰ ਇੱਕ ਪਾਸੇ ਰੱਖ ਕੇ ਕੇਂਦਰੀ ਸਿਹਤ ਮੰਤਰਾਲੇ ਦੇ ਨਿਯਮਾਂ ਦੀ ਪਾਲਨਾ ਕਰੇ ਤਾਂ ਜੋ ਪੰਜਾਬੀਆਂ ਦੇ ਲਾਭ ਲਈ ਐਨਐਚਐਮ ਤਹਿਤ ਫ਼ੰਡ ਜਾਰੀ ਕੀਤੇ ਜਾ ਸਕਣ ।

Advertisement
Advertisement
Advertisement
Advertisement
Scroll to Top