Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ । ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ । ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ । ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਸ੍ਰੀ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top