Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਕੇਜਰੀਵਾਲ ਦੀ ਰਿਹਾਈ ਲਈ ‘ਇੰਡੀਆ’ ਗੱਠਜੋੜ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 30 July, 2024, 05:18 PM

ਕੇਜਰੀਵਾਲ ਦੀ ਰਿਹਾਈ ਲਈ ‘ਇੰਡੀਆ’ ਗੱਠਜੋੜ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ
ਨਵੀਂ ਦਿੱਲੀ, 30 ਜੁਲਾਈ : ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਦਿਆਂ ਅੱਜ ਇੱਥੇ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਿਰੋਧੀ ਧਿਰ ਦੀ ਆਵਾਜ਼ ‘ਦਬਾਉਣ’ ਦਾ ਦੋਸ਼ ਲਾਇਆ। ਉਨ੍ਹਾਂ ਇੱਥੇ ਪੁਰਾਣੇ ਰਾਜਿੰਦਰ ਨਗਰ ਦੇ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਸਿਵਲ ਸਰਵਿਸਿਜ਼ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀਆਂ ਹੋਈ ਮੌਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਪ੍ਰਦਰਸ਼ਨ ਦੌਰਾਨ ‘ਭਾਰਤ ਮਾਤਾ ਕੀ ਜੈ’ ਅਤੇ ‘ਤਾਨਾਸ਼ਾਹੀ ਮੁਰਦਾਬਾਦ’ ਦੇ ਨਾਅਰੇ ਲਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸੀਪੀਆਈਐੱਮਐੱਲ (ਲਿਬਰੇਸ਼ਨ) ਦੇ ਆਗੂ ਦੀਪਾਂਕਰ ਭੱਟਾਚਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਤਿੰਨ ਸੀਨੀਅਰ ਆਗੂ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਸਾਜ਼ਿਸ਼ ਤਹਿਤ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਲੋਕ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਮੂੰਹ-ਤੋੜ ਜਵਾਬ ਦੇਣਗ। ‘ਆਪ’ ਆਗੂ ਗੋਪਾਲ ਰਾਏ ਨੇ ਕਿਹਾ ਕਿ ਹਿਰਾਸਤ ਮਗਰੋਂ ਕੇਜਰੀਵਾਲ ਦੀ ਸੂਗਰ ਦਾ ਪੱਧਰ ਕਈ ਵਾਰ ਘਟ ਗਿਆ ਹੈ। ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੰਸਦ ਮੈਂਬਰ ਸੰਜੈ ਸਿੰਘ, ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਐੱਨਸੀਪੀ (ਐਸਪੀ) ਮੁਖੀ ਸ਼ਰਦ ਪਵਾਰ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਵੀ ਮੌਜੂਦ ਸਨ।