ਵਾਇਨਾਡ ਦਾ ਦੌਰਾ ਕਰਨਗੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 30 July, 2024, 05:30 PM

ਵਾਇਨਾਡ ਦਾ ਦੌਰਾ ਕਰਨਗੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ
ਨਵੀਂ ਦਿੱਲੀ, 30 ਜੁਲਾਈ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਬੁੱਧਵਾਰ ਨੂੰ ਵਾਇਨਾਡ ਦੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਹੋਏ ਇਲਾਕੇ ਵਿਚ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਕੇਰਲ ਦੇ ਮੁੱਖ ਮੰਤਰੀ ਅਤੇ ਵਾਇਨਾਡ ਦੇ ਕਲੈਕਟਰ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਵਿਸ਼ਵਾਸ ਦਵਾਇਆ ਹੈ ਰਾਹਤ ਕਾਰਜ ਵੱਡੇ ਪੱਧਰ ’ਤੇ ਜਾਰੀ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਯੂਨਾਈਟਡ ਡੈਮੋਕਰੈਟਿਕ ਫਰੰਟ ਦੇ ਵਰਕਾਰਾਂ ਨੂੰ ਵੀ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।