Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:49 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜੋਨ ਪੱਧਰੀ ਸਕੂਲ ਖੇਡਾਂ ਦਾ ਆਗਾਜ਼

ਦੁਆਰਾ: Punjab Bani ਪ੍ਰਕਾਸ਼ਿਤ :Monday, 29 July, 2024, 05:38 PM

ਜੋਨ ਪੱਧਰੀ ਸਕੂਲ ਖੇਡਾਂ ਦਾ ਆਗਾਜ਼
– 55 ਤੋਂ 60 ਸਕੂਲਾਂ ਦੇ ਖਿਡਾਰੀਆਂ ਨੇ ਕੀਤੀ ਸ਼ਮੂਲੀਅਤ
ਪਟਿਆਲਾ, 29 ਜੁਲਾਈ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰਵਿੰਦਰਪਾਲ ਸ਼ਰਮਾ ਦੀ ਦੇਖ ਰੇਖ ਹੇਠ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਜੋਨ ਪੱਧਰੀ ਸਕੂਲ ਖੇਡਾਂ ਦਾ ਆਗਾਜ਼ ਸਕੂਲ ਪ੍ਰਿੰਸੀਪਲ-ਕਮ-ਜੋਨਲ ਪ੍ਰਧਾਨ ਵਿਜੇ ਕਪੂਰ ਅਤੇ ਜੋਨਲ ਸਕੱਤਰ ਅਮਨਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਤਿੰਨ ਦਿਨ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਲਗਭਗ 55 ਤੋਂ 60 ਸਕੂਲਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਸੋਮਵਾਰ ਨੂੰ ਪਹਿਲੇ ਦਿਨ ਵੱਖ-ਵੱਖ 24 ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਗਈਆਂ ਹਨ। ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਉੱਚ ਸਿੱਖਿਆ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਖਿਡਾਰੀਆਂ ਦੀ ਸੁਰੱਖਿਆ ਦੇ ਮੱਦੇਨਜਰ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਆਖਿਆ ਕਿ ਸਕੂਲ ਵੱਲੋਂ ਖਿਡਾਰੀਆਂ ਲਈ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਾਫ ਸਫਾਈ, ਸਾਫ ਸੁਥਰੇ ਖੇਡ ਦੇ ਮੈਦਾਨ ਸਮੇਤ ਸਕੂਲ ਕੈਂਪਸ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਜੋਨਲ ਸਕੱਤਰ ਅਮਨਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਬਾਸਕਟਬਾਲ, ਕ੍ਰਿਕੇਟ, ਬੈਡਮਿੰਟਨ, ਕਬੱਡੀ, ਖੋ-ਖੋ, ਰੱਸਾਕੱਸੀ, ਸ਼ਾਟਪੁੱਟ, ਗਤਕਾ, ਟੈਨਿਸ ਸਮੇਤ ਹੋਰ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਜੋਨ ਅਧੀਨ ਆਉਂਦੇ ਸਮੂਹ ਸਕੂਲਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕ ਹਾਜਰ ਸਨ।



Scroll to Top