Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ
-ਏ.ਡੀ.ਸੀ. ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ
ਪਟਿਆਲਾ, 29 ਜੁਲਾਈ : ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵੀਲ ਚੇਅਰ ਦੀ ਵੰਡ ਕਰਨ ਸਮੇਤ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ. ਰਵਿੰਦਰ ਕੌਰ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਵੱਖ ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top