Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:05 pm

+91 90915 01313 , +91 90916 01313

punjabbanni@gmail.com
punjabbani@yahoo.com

ਈ. ਟੀ. ਟੀ. ਤੋਂ ਮਾਸਟਰ ਕਾਡਰ ਅਤੇ ਹੋਰ ਤਰੱਕੀਆਂ ਜਲਦੀ ਕਰਨ ਲਈ ਦਿੱਤਾ ਮੰਗ ਪੱਤਰ

ਈ. ਟੀ. ਟੀ. ਤੋਂ ਮਾਸਟਰ ਕਾਡਰ ਅਤੇ ਹੋਰ ਤਰੱਕੀਆਂ ਜਲਦੀ ਕਰਨ ਲਈ ਦਿੱਤਾ ਮੰਗ ਪੱਤਰ

ਈ. ਟੀ. ਟੀ. ਤੋਂ ਮਾਸਟਰ ਕਾਡਰ ਅਤੇ ਹੋਰ ਤਰੱਕੀਆਂ ਜਲਦੀ ਕਰਨ ਲਈ ਦਿੱਤਾ ਮੰਗ ਪੱਤਰ
ਜੁਲਾਈ-ਅਗਸਤ ਮਹੀਨੇ ਦਾਖਲਿਆਂ ਲਈ ਦਬਾਅ ਬਰਦਾਸ਼ਤ ਨਹੀਂ ਹੋਵੇਗਾ – ਡੀ. ਟੀ. ਐੱਫ.
ਘਨੌਰ, 29 ਜੁਲਾਈ () : ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ ਘਨੌਰ ਦੇ ਵਫ਼ਦ ਨੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਚੁਹਾਣਕੇ ਦੀ ਅਗਵਾਈ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘਨੌਰ ਧਰਮਿੰਦਰ ਸਿੰਘ ਟਿਵਾਣਾ ਨਾਲ਼ ਮੀਟਿੰਗ ਕੀਤੀ। ਜਥੇਬੰਦੀ ਵੱਲੋਂ ਅਧਿਆਪਕਾਂ ਉੱਤੇ ਜੁਲਾਈ-ਅਗਸਤ ਮਹੀਨੇ ਵਿਚ ਦਾਖਲਾ ਵਧਾਉਣ ਲਈ ਪਾਏ ਜਾ ਰਹੇ ਦਬਾਅ ਦਾ ਵਿਰੋਧ ਕੀਤਾ ਗਿਆ। ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਚੁਹਾਣਕੇ ਅਤੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਚਹਿਲ ਨੇ ਕਿਹਾ ਕਿ ਨਵੀਆਂ ਜਮਾਤਾਂ ਵਿਚ ਦਾਖਲਾ ਅਪ੍ਰੈਲ ਮਹੀਨੇ ਤੱਕ ਹੀ ਸੰਭਵ ਹੁੰਦਾ ਹੈ। ਅਪ੍ਰੈਲ ਦੇ ਅਖੀਰ ਤੱਕ ਵਿਦਿਆਰਥੀ ਆਪਣੇ ਪਸੰਦੀਦਾ ਸਕੂਲ ਵਿਚ ਦਾਖਲਾ ਲੈ ਲੈਂਦੇ ਹਨ। ਇਸ ਕਰਕੇ ਜੁਲਾਈ-ਅਗਸਤ ਮਹੀਨੇ ਵਿਚ ਨਵੇਂ ਦਾਖਲੇ ਦੀ ਉਮੀਦ ਕਰਨਾ ਤਰਕਹੀਣ ਅਤੇ ਅਰਥਹੀਣ ਹੈ। ਉਹਨਾਂ ਕਿਹਾ ਕਿ ਇਹਨਾਂ ਮਹੀਨਿਆਂ ਵਿਚ ਅਧਿਆਪਕਾਂ ਨੇ ਆਪਣੀ ਊਰਜਾ ਅਤੇ ਸਮਾਂ ਅਗਾਊਂ ਦਾਖਲ ਵਿਦਿਆਰਥੀਆਂ ਉੱਤੇ ਖ਼ਰਚ ਕਰਨਾ ਹੂੰਦਾ ਹੈ। ਪਰ ਸਰਕਾਰ ਅਤੇ ਸਿੱਖਿਆ ਵਿਭਾਗ ਤੁਗ਼ਲਕੀ ਹੁਕਮਾਂ ਰਾਹੀਂ ਅਧਿਆਪਕਾਂ ‘ਤੇ ਮਾਨਸਿਕ ਬੋਝ ਪਾ ਰਹੇ ਹਨ। ਨਵੇਂ ਦਾਖਲੇ ਦਾ ਸਮਾਂ ਨਿੱਕਲ਼ ਚੁਕਿਆ ਹੋਣ ਕਰਕੇ ਇਸ ਅਭਿਆਸ ਨਾਲ਼ ਦਾਖਲ ਬੱਚਿਆਂ ਦੀ ਸਿੱਖਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਹ ਰੁਝਾਨ ਜਾਰੀ ਰਿਹਾ ਤਾਂ ਜਥੇਬੰਦੀ ਸੰਘਰਸ਼ ਦੇ ਰਾਹ ਤੁਰੇਗੀ ।
ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਜਗਪਾਲ ਸਿੰਘ ਚਹਿਲ ਅਤੇ ਡੀ. ਐੱਮ. ਐੱਫ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਘੱਗਾ ਨੇ ਕਿਹਾ ਕਿ ਈ.ਟੀ.ਟੀ. ਤੋਂ ਮਾਸਟਰ ਕਾਡਰ ਤੇ ਐੱਚ. ਟੀ. ਦੀਆਂ ਅਤੇ ਐੱਚ. ਟੀ. ਤੋਂ ਸੀ. ਐੱਚ. ਟੀ. ਦੀਆਂ ਤਰੱਕੀਆਂ ਲੰਮੇ ਸਮੇਂ ਤੋਂ ਲਟਕੀਆਂ ਹੋਈਆਂ ਹਨ। ਇਹਨਾਂ ਤਰੱਕੀਆਂ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਇਹਨਾਂ ਮੰਗਾਂ ਦੇ ਸੰਬੰਧ ਬੀ.ਪੀ.ਈ.ਓ. ਘਨੌਰ ਰਾਹੀਂ ਡਾਇਰੈਕਟਰ ਪ੍ਰਾਇਮਰੀ ਸਿੱਖਿਆ, ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ । ਇਸ ਤੋਂ ਬਾਅਦ ਘਨੌਰ ਬਲਾਕ ਦੀ ਕਮੇਟੀ ਦੀ ਮੀਟਿੰਗ ਕੀਤੀ ਗਈ ਜਿਸ ਵਿਚ 4 ਅਗਸਤ ਨੂੰ ਬਠਿੰਡਾ ਡੈਲੀਗੇਟ ਇਜਲਾਸ ਬਾਰੇ ਚਰਚਾ ਕੀਤੀ ਗਈ। ਇਸ ਵਿਚ ਘਨੌਰ ਬਲਾਕ ਦੇ ਸਮੂਹ ਡੈਲੀਗੇਟਾਂ ਨੇ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦਿੱਤੀ। ਇਸ ਮੀਟਿੰਗ ਵਿਚ ਬਲਾਕ ਮੀਤ ਪ੍ਰਧਾਨ ਬਿੰਦਰਾ ਰਾਣੀ, ਵਿਤ ਸਕੱਤਰ ਹਰਗੋਪਾਲ ਸਿੰਘ, ਚਮਕੌਰ ਸਿੰਘ ਸਿਆਲੂ, ਗੁਰਦੀਪ ਸਿੰਘ ਮੰਡੌਲੀ, ਮੈਡਮ ਬਲਵਿੰਦਰ ਕੌਰ, ਮੈਡਮ ਗਾਇਤਰੀ ਦੇਵੀ, ਸੀ.ਐੱਚ.ਟੀ. ਸੁਨੀਲ ਕੁਮਾਰ, ਰਵਿੰਦਰ ਕੁਮਾਰ ਰੁੜਕਾ, ਜਗਤਾਰ ਸਿੰਘ ਰਸੂਲਪੁਰ, ਗੁਰਵਿੰਦਰ ਸਿੰਘ ਲੋਚਮਾਂ, ਅਤੇ ਬਲਕਿੰਦਰ ਸਿੰਘ ਸਿਰਕੱਪੜਾ ਆਦਿ ਜਥੇਬੰਦੀ ਦੇ ਆਗੂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top