Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:54 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ 'ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ 'ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ

ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀ ਹਿੱਤ ਵਿੱਚ ਲਿਆ ਫੈਸਲਾ
ਦਫ਼ਤਰਾਂ ਵਿੱਚ ਆਨ ਡਿਊਟੀ ਬੁਲਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕੀਤੀ ਜਾਵੇਗੀ ਸਖ਼ਤ ਅਨੁਸ਼ਾਸਨੀ ਕਾਰਵਾਈ: ਸਿੱਖਿਆ ਮੰਤਰੀ
ਚੰਡੀਗੜ੍ਹ, 21 ਮਾਰਚ :
ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।
ਸ. ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ।
ਸ. ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top